ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 16-17 ਨੂੰ, ਫਿਰ ਹੋਵੇਗੀ ਕੈਬਨਿਟ ਮੀਟਿੰਗ
Thursday, Jan 09, 2020 - 12:47 PM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 14 ਜਨਵਰੀ ਨੂੰ ਦੁਬਾਰਾ ਬੁਲਾਈ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਵੀਰਵਾਰ ਨੂੰ ਹੋਈ ਕੈਬਨਿਟ ਮੀਟਿੰਗ 'ਚ ਇਹ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ 16 ਅਤੇ 17 ਜਨਵਰੀ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਬੁਲਾਇਆ ਗਿਆ ਹੈ, ਜਿਸ 'ਚ ਕਈ ਅਹਿਮ ਬਿੱਲਾਂ ਦੇ ਪਾਸ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।