ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 28 ਜਨਵਰੀ ਨੂੰ
Tuesday, Jan 21, 2020 - 12:34 PM (IST)

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 28 ਜਨਵਰੀ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ 28 ਜਨਵਰੀ ਨੂੰ ਦੁਪਹਿਰ 2.30 ਵਜੇ, ਸੈਕਟਰ-3 ਸਥਿਤ ਪੰਜਾਬ ਭਵਨ ਵਿਖੇ ਹੋਵੇਗੀ। ਮੀਟਿੰਗ ਦੌਰਾਨ ਪੰਜਾਬ ਦੇ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।