...ਤੇ ਹੁਣ 29 ਜਨਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
Monday, Jan 27, 2020 - 02:37 PM (IST)

ਚੰਡੀਗੜ੍ਹ : ਪੰਜਾਬ ਕੈਬਨਿਟ ਦੀ 28 ਜਨਵਰੀ ਨੂੰ ਹੋਣ ਵਾਲੀ ਅਹਿਮ ਮੀਟਿੰਗ ਹੁਣ 29 ਜਨਵਰੀ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 29 ਜਨਵਰੀ ਨੂੰ ਸੈਕਟਰ-3 ਸਥਿਤ ਪੰਜਾਬ ਭਵਨ ਵਿਖੇ ਹੋਵੇਗੀ। ਮੀਟਿੰਗ ਦੌਰਾਨ ਪੰਜਾਬ ਦੇ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।