ਪੰਜਾਬ ਵਜ਼ਾਰਤ ਦੀ ਅਹਿਮ ਬੈਠਕ ਅੱਜ, ''ਕੋਰੋਨਾ'' ਕਾਰਨ ਵਿਗੜਦੇ ਹਾਲਾਤ ''ਤੇ ਹੋਵੇਗੀ ਚਰਚਾ
Saturday, Apr 04, 2020 - 12:20 PM (IST)
ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ, ਜਿਸ ਤੋਂ ਬਾਅਦ ਸੂਬੇ ਦੀ ਕੈਪਟਨ ਸਰਕਾਰ ਕਾਫੀ ਚਿੰਤਤ ਦਿਖਾਈ ਦੇ ਰਹੀ ਹੈ। ਸੂਬੇ 'ਚ ਕੋਰੋਨਾ ਸਬੰਧੀ ਹਾਲਾਤ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਨੀਵਾਰ ਨੂੰ ਪੰਜਾਬ ਵਜ਼ਾਰਤ ਦੀ ਬੈਠਕ ਬੁਲਾਈ ਗਈ ਹੈ।
ਇਹ ਵੀ ਪੜ੍ਹੋ : ਸੰਤ ਸੀਚੇਵਾਲ ਤੇ 4 ਸੇਵਾਦਾਰਾਂ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ
ਦੱਸ ਦੇਈਏ ਕਿ ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ, ਜਿਸ 'ਚ ਕੋਰੋਨਾ ਵਾਇਰਸ ਨਾਲ ਨਜਿੱਠਣ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਕਿਹਾ ਸੀ ਕਿ ਕੋਰੋਨਾ ਵਾਇਰਸ ਸਿਰਫ ਪੰਜਾਬ 'ਚ ਹੀ ਨਹੀਂ ਸਗੋਂ ਪੂਰੀ ਦੁਨੀਆ 'ਚ ਮਹਾਂਮਾਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਲਗਾਤਾਰ ਵੱਧ ਰਹੀ ਕੋਰੋਨਾ ਪੀੜਤਾਂ ਦੀ ਗਿਣਤੀ, ਜਾਣੋ ਕੀ ਨੇ ਤਾਜ਼ਾ ਹਾਲਾਤ
ਕੈਪਟਨ ਵਲੋਂ ਐਨ. ਆਰ. ਆਈਜ਼ ਦਾ ਸਮਰਥਨ ਕਰਦਿਆਂ ਕਿਹਾ ਗਿਆ ਸੀ ਕਿ ਕੋਰੋਨਾ ਫੈਲਾਉਣ 'ਚ ਪੰਜਾਬ ਐਨ. ਆਰ. ਆਈ ਭਰਾਵਾਂ ਦਾ ਕੋਈ ਕਸੂਰ ਨਹੀਂ ਹੈ ਕਿਉਂਕਿ ਇਹ ਬੀਮਾਰੀ ਪੂਰ ਦੁਨੀਆ 'ਚ ਹੀ ਫੈਲੀ ਹੋਈ ਹੈ।
ਇਹ ਵੀ ਪੜ੍ਹੋ : ਫਰੀਦਕੋਟ 'ਚ ਕੋਰੋਨਾ ਵਾਇਰਸ ਦੀ ਦਸਤਕ, 35 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ