''ਪੰਜਾਬ ਵਜ਼ਾਰਤ'' ਦੀ ਅਹਿਮ ਬੈਠਕ ਅੱਜ, ਲਏ ਜਾ ਸਕਦੇ ਨੇ ਵੱਡੇ ਫ਼ੈਸਲੇ
Monday, Aug 17, 2020 - 12:38 PM (IST)

ਚੰਡੀਗੜ੍ਹ : ਪੰਜਾਬ ਵਜ਼ਾਰਤ ਦੀ ਅਹਿਮ ਬੈਠਕ ਅੱਜ ਹੋਣ ਜਾ ਰਹੀ ਹੈ, ਜਿਸ ਦੌਰਾਨ ਕਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 27 ਅਗਸਤ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਅਤੇ ਮੀਟਿੰਗ ਦੌਰਾਨ ਮਾਨਸੂਨ ਇਜਲਾਸ ਸੱਦੇ ਜਾਣ ਦੇ ਏਜੰਡੇ 'ਤੇ ਵੀ ਮੋਹਰ ਲਾਈ ਜਾ ਸਕਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਕੋਵਿਡ ਦੌਰਾਨ ਇਹ ਮਾਨਸੂਨ ਇਜਲਾਸ ਬਹੁਤ ਹੀ ਛੋਟਾ ਹੋਵੇਗਾ ਅਤੇ ਇਸ ਸਬੰਧੀ ਸਮਾਜਿਕ ਦੂਰੀ ਅਤੇ ਹੋਰਨਾਂ ਪ੍ਰਬੰਧਾਂ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਜਾਣਗੇ।