''ਪੰਜਾਬ ਵਜ਼ਾਰਤ'' ਦੀ ਖ਼ਾਸ ਬੈਠਕ ਅੱਜ, ਕੈਪਟਨ ਦਾ ਫ਼ੈਸਲਾ ਬਦਲੇਗਾ ਕਿਸਾਨੀ ਸੰਘਰਸ਼ ਦਾ ਰਾਹ
Wednesday, Oct 14, 2020 - 01:37 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਬੁੱਧਵਾਰ ਨੂੰ ਪੰਜਾਬ ਵਜ਼ਾਰਤ ਦੀ ਖ਼ਾਸ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਦੌਰਾਨ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਬਾਰੇ ਵਿਚਾਰ-ਚਰਚਾ ਹੋਵੇਗੀ।
ਇਹ ਵੀ ਪੜ੍ਹੋ : ਵੱਡੀ ਰਾਹਤ : ਪੰਜਾਬ ਦੀਆਂ ਬੱਸਾਂ ਅੱਜ ਤੋਂ 'ਹਿਮਾਚਲ' ਲਈ ਹੋਣਗੀਆਂ ਰਵਾਨਾ, ਲਾਗੂ ਹੋਣਗੇ ਇਹ ਨਿਯਮ
ਬੈਠਕ 'ਚ ਖੇਤੀ ਕਾਨੂੰਨਾਂ ਸਬੰਧੀ ਵਿਸ਼ੇਸ਼ ਇਜਲਾਸ ਸੱਦੇ ਜਾਣ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਕਿਉਂਕਿ ਵਿਰੋਧੀ ਧਿਰ ਅਤੇ ਕਿਸਾਨਾਂ ਵੱਲੋਂ ਲਗਾਤਾਰ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਕੈਬਨਿਟ ਦੇ ਫ਼ੈਸਲੇ ਨਾਲ ਕਿਸਾਨੀ ਸੰਘਰਸ਼ ਦਾ ਰਾਹ ਬਦਲ ਸਕਦਾ ਹੈ ਕਿਉਂਕਿ ਸਰਕਾਰ ਕਿਸਾਨਾਂ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੀ।
ਇਹ ਵੀ ਪੜ੍ਹੋ : ਪਤੀ ਦੀ ਮੌਤ ਮਗਰੋਂ ਬਦਲੀ ਸਹੁਰੇ ਤੇ ਜੇਠ ਦੀ ਤੱਕਣੀ, ਘਰ 'ਚ ਹੀ ਨਰਕ ਬਣੀ ਵਿਧਵਾ ਦੀ ਜ਼ਿੰਦਗੀ
ਕਿਸਾਨਾਂ ਵੱਲੋਂ ਸਰਕਾਰ ਨੂੰ ਪਹਿਲਾਂ ਹੀ ਚਿਤਾਵਨੀ ਦਿੱਤੀ ਜਾ ਚੁੱਕੀ ਹੈ ਕਿ ਜੇਕਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ 'ਤੇ ਕੈਬਨਿਟ ਮੀਟਿੰਗ 'ਚ ਕੋਈ ਫ਼ੈਸਲਾ ਨਾ ਲਿਆ ਗਿਆ ਤਾਂ ਕਿਸਾਨ ਜੱਥੇਬੰਦੀਆਂ ਕਾਂਗਰਸੀ ਆਗੂਆਂ ਨਾਲ ਵੀ ਉਸੇ ਤਰ੍ਹਾਂ ਦਾ ਵਰਤਾਓ ਕਰਨਗੀਆਂ, ਜਿਹੜਾ ਭਾਜਪਾ ਨੇਤਾਵਾਂ ਨਾਲ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਵਿਸ਼ੇਸ਼ ਇਜਲਾਸ ਬੁਲਾਉਂਦੀ ਹੈ ਤਾਂ ਉਹ ਇਸ ਲਈ ਸਰਕਾਰ ਦਾ ਧੰਨਵਾਦ ਵੀ ਕਰਨਗੇ।
ਇਹ ਵੀ ਪੜ੍ਹੋ : 'ਬੇਅਦਬੀ' ਦੇ ਦੋਸ਼ੀ ਨੂੰ ਫੜ੍ਹਨ ਵਾਲੇ ਨੌਜਵਾਨ ਲਈ SGPC ਦਾ ਵੱਡਾ ਐਲਾਨ