ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਅਹਿਮ ਮੁੱਦਿਆਂ 'ਤੇ ਹੋਵੇਗੀ ਵਿਚਾਰ-ਚਰਚਾ

Monday, Feb 01, 2021 - 10:22 AM (IST)

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਅਹਿਮ ਮੁੱਦਿਆਂ 'ਤੇ ਹੋਵੇਗੀ ਵਿਚਾਰ-ਚਰਚਾ

ਚੰਡੀਗੜ੍ਹ :  ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੋਮਵਾਰ ਸ਼ਾਮ ਨੂੰ 4 ਵਜੇ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਜਾਵੇਗੀ। ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਆਗੂ ਨੂੰ ਪੁੱਤਰ ਨੇ ਮਾਰੀ ਗੋਲੀ, ਪੀ. ਜੀ. ਆਈ. ਰੈਫਰ

ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਕਿਸਾਨੀ ਅੰਦੋਲਨ ਨੂੰ ਲੈ ਕੇ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅੱਜ ਪੇਸ਼ ਹੋਣ ਵਾਲੇ ਸਾਲ 2021-22 ਦੇ ਬਜਟ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : 'ਕਿਸਾਨੀ ਅੰਦੋਲਨ' ਦੇ ਹੱਕ 'ਚ ਇਸ ਪਿੰਡ ਨੇ ਲਿਆ ਅਹਿਮ ਫ਼ੈਸਲਾ, ਬਣਾਈ ਗਈ ਵਿਸ਼ੇਸ਼ ਕਮੇਟੀ

ਇਸ ਤੋਂ ਇਲਾਵਾ ਕੈਬਨਿਟ ਦੀ ਮੀਟਿੰਗ ਦੌਰਾਨ ਪੰਜਾਬ 'ਚ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ।
ਨੋਟ : ਪੰਜਾਬ ਕੈਬਨਿਟ ਦੀ ਹੋਣ ਜਾ ਰਹੀ ਅਹਿਮ ਮੀਟਿੰਗ ਬਾਰੇ ਦਿਓ ਆਪਣੀ ਰਾਏ
 


author

Babita

Content Editor

Related News