ਪੰਜਾਬ ਵਜ਼ਾਰਤ ਦੀ ਮੀਟਿੰਗ 2 ਜੂਨ ਨੂੰ, ''ਕੋਵਿਡ'' ਨੂੰ ਲੈ ਕੇ ਲਏ ਜਾ ਸਕਦੇ ਨੇ ਅਹਿਮ ਫ਼ੈਸਲੇ

Thursday, May 27, 2021 - 09:07 AM (IST)

ਪੰਜਾਬ ਵਜ਼ਾਰਤ ਦੀ ਮੀਟਿੰਗ 2 ਜੂਨ ਨੂੰ, ''ਕੋਵਿਡ'' ਨੂੰ ਲੈ ਕੇ ਲਏ ਜਾ ਸਕਦੇ ਨੇ ਅਹਿਮ ਫ਼ੈਸਲੇ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਮੰਤਰੀ ਮੰਡਲ ਦੀ ਬੈਠਕ 2 ਜੂਨ ਨੂੰ ਹੋਵੇਗੀ। ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਹੋਣ ਵਾਲੀ ਇਹ ਬੈਠਕ ਵਰਚੁਅਲ ਤਰੀਕੇ ਨਾਲ ਹੋਵੇਗੀ। ਦੁਪਹਿਰ ਤਿੰਨ ਵਜੇ ਹੋਣ ਵਾਲੀ ਇਸ ਬੈਠਕ ਵਿਚ ਕੋਵਿਡ ਨਾਲ ਜੁੜੇ ਮਾਮਲਿਆਂ ’ਤੇ ਕੁੱਝ ਅਹਿਮ ਫ਼ੈਸਲੇ ਲਈ ਜਾ ਸਕਦੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਕੋਰੋਨਾ ਵੈਕਸੀਨ ਸਰਟੀਫਿਕੇਟ' ਤੋਂ ਹਟੀ PM ਮੋਦੀ ਦੀ ਤਸਵੀਰ, ਜਾਣੋ ਕਾਰਨ

ਹਾਲਾਂਕਿ ਬੈਠਕ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ, ਜੋ ਛੇਤੀ ਹੀ ਜਾਰੀ ਕੀਤਾ ਜਾਵੇਗਾ। ਮੰਤਰੀ ਮੰਡਲ ਦੀ ਇਹ ਬੈਠਕ ਇਸ ਲਈ ਵੀ ਅਹਿਮ ਹੈ ਕਿ ਮੰਤਰੀ ਮੰਡਲ ਦੇ ਹੀ ਕੁੱਝ ਮੰਤਰੀ ਇਨ੍ਹੀਂ ਦਿਨੀਂ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਨਾਰਾਜ਼ ਚੱਲ ਰਹੇ ਹਨ।

ਇਹ ਵੀ ਪੜ੍ਹੋ : CBSE 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਨਤੀਜੇ ਮਗਰੋਂ ਮੁਹੱਈਆ ਨਹੀਂ ਹੋਵੇਗੀ ਇਹ ਸਹੂਲਤ

ਇਸ ਦਾ ਅਸਰ ਪਿਛਲੇ ਦਿਨੀਂ ਹੋਈਆਂ ਬੈਠਕਾਂ ਵਿਚ ਵੀ ਦਿਖਾਈ ਦਿੰਦਾ ਰਿਹਾ ਹੈ। ਖ਼ਾਸ ਤੌਰ ’ਤੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਮੰਤਰੀ ਚਰਨਜੀਤ ਸਿੰਘ ਚੰਨੀ ਪਿਛਲੇ ਕੁੱਝ ਸਮੇਂ ਦੌਰਾਨ ਕਾਫ਼ੀ ਸਰਗਰਮ ਹਨ। ਅਜਿਹੇ ਵਿਚ ਸੰਭਾਵਨਾ ਹੈ ਕਿ ਮੰਤਰੀ ਮੰਡਲ ਦੀ ਪ੍ਰਸਤਾਵਿਤ ਬੈਠਕ ਹੰਗਾਮੇਦਾਰ ਹੋ ਸਕਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News