ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 16 ਤਾਰੀਖ਼ ਨੂੰ, ਕਈ ਮੁੱਦਿਆਂ 'ਤੇ ਹੋਵੇਗੀ ਵਿਚਾਰ-ਚਰਚਾ

Thursday, Aug 12, 2021 - 03:31 PM (IST)

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 16 ਤਾਰੀਖ਼ ਨੂੰ, ਕਈ ਮੁੱਦਿਆਂ 'ਤੇ ਹੋਵੇਗੀ ਵਿਚਾਰ-ਚਰਚਾ

ਚੰਡੀਗੜ੍ਹ : ਪੰਜਾਬ ਮੰਤਰੀ ਮੰਤਰੀ ਦੀ ਅਹਿਮ ਮੀਟਿੰਗ 16 ਅਗਸਤ ਦਿਨ ਸੋਮਵਾਰ ਨੂੰ ਹੋਣ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ, ਜਿਸ ਦਾ ਸਮਾਂ ਬਾਅਦ ਦੁਪਹਿਰ 3 ਵਜੇ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ 'ਮੁਹੰਮਦ ਮੁਸਤਫ਼ਾ' ਦਾ ਇਨਕਾਰ, ਆਖੀ ਇਹ ਗੱਲ

PunjabKesari

ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ। ਦੱਸਣਯੋਗ ਹੈ ਕਿ ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਦੀ ਚਰਚਾ ਪਿਛਲੇ ਕਾਫੀ ਸਮੇਂ ਤੋਂ ਚੱਲ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ

ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਏ ਜਾਣ ਮਗਰੋਂ ਇਨ੍ਹਾਂ ਚਰਚਾਵਾਂ ਨੇ ਜ਼ੋਰ ਫੜ੍ਹ ਲਿਆ ਹੈ। ਇਸ ਦੇ ਚੱਲਦਿਆਂ ਸਭ ਦੀਆਂ ਨਜ਼ਰਾਂ ਇਸ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News