ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਅਹਿਮ ਮੁੱਦਿਆਂ 'ਤੇ ਹੋਵੇਗੀ ਵਿਚਾਰ-ਚਰਚਾ
Monday, Aug 16, 2021 - 11:24 AM (IST)

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 16 ਅਗਸਤ ਮਤਲਬ ਕਿ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਵਰਚੁਅਲ ਤਰੀਕੇ ਨਾਲ ਹੋਣ ਵਾਲੀ ਇਹ ਬੈਠਕ ਬਾਅਦ ਦੁਪਹਿਰ 3 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।
ਇਸ ਵੇਲੇ ਸਭ ਤੋਂ ਜ਼ਿਆਦਾ ਚਰਚਾ ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਨੂੰ ਲੈ ਕੇ ਚੱਲ ਰਹੀ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਇਸ ਮੀਟਿੰਗ ਦੌਰਾਨ ਫੇਰਬਦਲ ਬਾਰੇ ਐਲਾਨ ਕਰ ਸਕਦੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਨਵਜੋਤ ਸਿੱਧੂ ਨੇ 'ਪਰਗਟ ਸਿੰਘ' ਨੂੰ ਨਿਯੁਕਤ ਕੀਤਾ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ
ਇਸ ਬੈਠਕ ਨੂੰ ਕਾਫ਼ੀ ਅਹਿਮ ਨਜ਼ਰੀਏ ਨਾਲ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਬੈਠਕ ਦੌਰਾਨ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਦੇ ਨਾਲ-ਨਾਲ ਟਰਾਂਸਪੋਰਟ ਖੇਤਰ ਨੂੰ ਲੈ ਕੇ ਕੁੱਝ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ