ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ, ਵਨ ਟਾਈਮ ਸੈਟਲਮੈਂਟ ਪਾਲਿਸੀ ਨੂੰ ਦਿੱਤੀ ਮਨਜ਼ੂਰੀ
Monday, Aug 16, 2021 - 04:35 PM (IST)

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਪੰਜਾਬ ਕੈਬਨਿਟ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਅੱਜ ਵਨ ਟਾਈਮ ਸੈਟਲਮੈਂਟ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਪਾਲਿਸੀ ਤਹਿਤ ਸੀਵਰੇਜ ਅਤੇ ਵਾਟਰ ਸਪਲਾਈ ਦੇ ਕਰੀਬ 93 ਹਜ਼ਾਰ ਕੁਨੈਕਸ਼ਨਾਂ ਨੂੰ ਰੈਗੂਲਰ ਕੀਤਾ ਜਾਵੇਗਾ।
ਇਸ ਨਾਲ ਸ਼ਹਿਰੀ ਸਥਾਨਕ ਸੰਸਥਾਵਾਂ ਦੀ ਆਮਦਨੀ 'ਚ ਵਾਧਾ ਹੋਵੇਗਾ। ਇਸ ਤੋਂ ਇਲਾਵਾ ਐਸ. ਏ. ਐਸ. ਨਗਰ 'ਚ ਨਵਾਂ ਬਲਾਕ ਮੋਹਾਲੀ ਬਣਾਇਆ ਜਾਵੇਗਾ।
ਇਸ ਅਕਾਦਮਿਕ ਸੈਸ਼ਨ ਤੋਂ ਕੰਮ ਕਰਨ ਲਈ ਮੋਹਾਲੀ ਦੇ ਆਈ. ਟੀ. ਸ਼ਹਿਰ 'ਚ ਪਲਾਕਸ਼ਾ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਮੰਤਰੀ ਮੰਡਲ ਨੇ 'ਦਿ ਪਲਾਕਸ਼ਾ ਯੂਨੀਵਰਸਿਟੀ ਆਰਡੀਨੈਂਸ-2021' ਦੇ ਖਰੜੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ