ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਹੋ ਸਕਦੈ ਇਹ ਵੱਡਾ ਐਲਾਨ
Friday, Sep 17, 2021 - 11:33 AM (IST)
ਚੰਡੀਗੜ੍ਹ : ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਸ਼ੁੱਕਰਵਾਰ ਦੁਪਹਿਰ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਮੀਟਿੰਗ ਦੌਰਾਨ ਕਈ ਅਹਿਮ-ਮੁੱਦਿਆਂ 'ਤੇ ਵਿਚਾਰ-ਵਟਾਂਦਰੇ ਦੇ ਨਾਲ ਅਹਿਮ ਫ਼ੈਸਲੇ ਵੀ ਲਏ ਜਾ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਸ਼ਰਾਬ ਠੇਕੇਦਾਰਾਂ ਨੂੰ ਦਿੱਤੀ ਰਾਹਤ, ਠੇਕਿਆਂ ਦੀ ਲਾਈਸੈਂਸ ਫ਼ੀਸ ਕੀਤੀ ਮੁਆਫ਼
ਇਸ ਮੀਟਿੰਗ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਰੇ ਵੀ ਫ਼ੈਸਲਾ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕੇ ਸੂਬੇ ਦੇ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਹਜ਼ਾਰਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵੱਡਾ ਐਲਾਨ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : 'ਆਪ' ਆਗੂ ਸਰਬਜੀਤ ਕੌਰ ਮਾਣੂਕੇ ਦਾ ਕੈਪਟਨ 'ਤੇ ਵੱਡਾ ਹਮਲਾ, ਪੰਜਾਬ ਦੀ ਬਰਬਾਦੀ ਲਈ ਦੱਸਿਆ ਜ਼ਿੰਮੇਵਾਰ
ਇਸ ਤੋਂ ਇਲਾਵਾ ਨਵੇਂ ਬਿੱਲਾਂ ਨੂੰ ਵੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਮੀਟਿੰਗ 'ਚ 'ਦਿ ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜ਼ੇਸ਼ਨ ਆਫ ਕੰਟਰੈਕਚੁਅਲ ਐਂਪਲਾਈਜ਼' ਬਿੱਲ ਵੀ ਲਿਆਂਦਾ ਜਾ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ