ਚੰਨੀ ਦੇ ਮੁੱਖ ਮੰਤਰੀ ਬਣਨ ਮਗਰੋਂ ਹੋਣ ਜਾ ਰਹੀ ਪਹਿਲੀ ਕੈਬਨਿਟ ਮੀਟਿੰਗ, ਕੀਤੇ ਜਾ ਸਕਦੇ ਨੇ ਅਹਿਮ ਐਲਾਨ
Monday, Sep 20, 2021 - 04:40 PM (IST)
ਚੰਡੀਗੜ੍ਹ : ਪੰਜਾਬ 'ਚ ਵੱਡੇ ਤਖ਼ਤਾਪਲਟ ਮਗਰੋਂ ਚਰਨਜੀਤ ਸਿੰਘ ਚੰਨੀ ਨੇ ਅੱਜ ਸਵੇਰੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਮੁੱਖ ਮੰਤਰੀ ਬਣਨ ਤੋਂ ਮਗਰੋਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਅੱਜ ਪਹਿਲੀ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣਾ ਕਾਰਜਭਾਰ ਸੰਭਾਲ ਲਿਆ ਗਿਆ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਕੈਪਟਨ ਦੇ ਵਿਰੋਧ ਦੇ ਮੱਦੇਨਜ਼ਰ ਕੱਟਿਆ ਗਿਆ ਸਿੱਧੂ ਅਤੇ ਰੰਧਾਵਾ ਦਾ ਪੱਤਾ
ਉਨ੍ਹਾਂ ਦੇ ਨਾਲ ਦੋ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ. ਪੀ. ਸੋਨੀ ਵੀ ਇਸ ਮੀਟਿੰਗ 'ਚ ਮੌਜੂਦ ਰਹਿਣਗੇ। ਇਸ ਬਾਰੇ ਗੱਲ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਾਡੇ ਕੋਲ ਅਜੇ ਵੀ 90 ਦਿਨਾਂ ਦਾ ਸਮਾਂ ਹੈ ਅਤੇ ਇਸ ਦੌਰਾਨ ਅਸੀਂ ਗੱਲਾਂ ਨਹੀਂ ਸਗੋਂ ਕੰਮ ਕਰਨੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਉਪ ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਸ਼ਾਮਲ ਸਨ ਚਾਰ ਹਿੰਦੂ ਮੰਤਰੀ
ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਨੂੰ ਮਿਲਣਾ ਆਸਾਨ ਹੋਵੇਗਾ। ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਮੀਟਿੰਗ ਦੌਰਾਨ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਬੇਅਦਬੀ, ਚਿੱਟਾ ਅਤੇ ਮਾਫ਼ੀਆ ਦੇ ਮੁੱਦੇ 'ਤੇ ਅੱਜ ਵੀ ਖੜ੍ਹੇ ਹਾਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ