ਚੰਨੀ ਵਜ਼ਾਰਤ ਦੀ ਪਹਿਲੀ ਮੀਟਿੰਗ ਦੌਰਾਨ ਲਿਆ ਗਿਆ ਵੱਡਾ ਫ਼ੈਸਲਾ

Monday, Sep 27, 2021 - 06:25 PM (IST)

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਈ ਪਹਿਲੀ ਕੈਬਨਿਟ ਮੀਟਿੰਗ ਦੌਰਾਨ ਵੱਡਾ ਫ਼ੈਸਲਾ ਲਿਆ ਗਿਆ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸ. ਡੀ. ਐਮਜ਼. ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਦੇ ਸਰਪੰਚਾਂ ਅਤੇ ਕੌਂਸਲਰਾਂ ਦੇ ਦਾਖ਼ਲਾ ਕਾਰਡ ਬਣਾਉਣ।

ਇਹ ਵੀ ਪੜ੍ਹੋ : ਭਾਰਤ ਬੰਦ : 'ਟਾਂਡਾ' 'ਚ ਕਈ ਥਾਵਾਂ 'ਤੇ ਹਾਈਵੇਅ ਜਾਮ, ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਲਾਏ ਨਾਅਰੇ (ਤਸਵੀਰਾਂ)

ਇਸ ਨਾਲ ਉਹ ਸਰਕਾਰੀ ਦਫ਼ਤਰਾਂ ਅਤੇ ਸਿਵਲ ਸਕੱਤਰੇਤ ਚੰਡੀਗੜ੍ਹ ਦੇ ਦਫ਼ਤਰ 'ਚ ਦਾਖ਼ਲਾ ਲੈ ਸਕਣਗੇ। ਦੱਸਣਯੋਗ ਹੈ ਕਿ ਅਜੇ ਤੱਕ ਸਿਰਫ ਵੱਡੇ ਅਧਿਕਾਰੀਆਂ ਅਤੇ ਵੀ. ਆਈ. ਪੀਜ਼ ਸਮੇਤ ਸਕੱਤਰੇਤ ਮੁਲਾਜ਼ਮਾਂ ਦੀ ਐਂਟਰੀ ਹੀ ਸਿਵਲ ਸਕੱਤਰੇਤ 'ਚ ਹੁੰਦੀ ਹੈ।

ਇਹ ਵੀ ਪੜ੍ਹੋ : ਸਮਰਾਲਾ ਤੋਂ ਵੱਡੀ ਖ਼ਬਰ, ਘੁਲਾਲ ਟੋਲ ਪਲਾਜ਼ਾ 'ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਕੈਬਨਿਟ ਮੀਟਿੰਗ ਦੌਰਾਨ ਪੂਰੀ ਤਰ੍ਹਾਂ ਕਿਸਾਨੀ ਮੁੱਦਾ ਛਾਇਆ ਰਿਹਾ ਅਤੇ ਕਿਸਾਨ ਦੇ ਮੁੱਦਿਆਂ ਨੂੰ ਲੈ ਕੇ ਹੀ ਵਿਚਾਰ-ਚਰਚਾ ਕੀਤੀ ਗਈ। ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਹੁਣ ਇਕ ਅਕਤੂਬਰ ਨੂੰ ਹੋਵੇਗੀ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


Babita

Content Editor

Related News