ਪੰਜਾਬ ''ਚ ਸਿਆਸੀ ਘਮਾਸਾਨ ਨੂੰ ਲੈ ਕੇ ਮੰਤਰੀ ਮੰਡਲ ਦੀ ਬੈਠਕ ਸ਼ੁਰੂ, ਥੋੜ੍ਹੀ ਦੇਰ ''ਚ ਪ੍ਰੈੱਸ ਕਾਨਫਰੰਸ ਕਰਨਗੇ ''ਚੰਨੀ''
Wednesday, Sep 29, 2021 - 11:22 AM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਬੁਲਾਈ ਗਈ ਮੰਤਰੀ ਮੰਡਲ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਮੀਟਿੰਗ ਤੋਂ ਬਾਅਦ ਹੀ ਪੰਜਾਬ ਕਾਂਗਰਸ 'ਚ ਚੱਲ ਰਹੇ ਸਿਆਸੀ ਘਮਾਸਾਨ ਬਾਰੇ ਕੋਈ ਫ਼ੈਸਲਾ ਲਿਆ ਜਾ ਸਕੇਗਾ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚੰਨੀ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ
ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦੁਪਹਿਰ 12.30 ਵਜੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਜਾਵੇਗਾ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਕਾਂਗਰਸ 'ਚ ਆਏ ਸਿਆਸੀ ਭੂਚਾਲ ਮਗਰੋਂ ਮੁੱਖ ਮੰਤਰੀ ਚੰਨੀ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ 'ਚ ਪਏ ਕਲੇਸ਼ 'ਤੇ ਅਕਾਲੀ ਦਲ ਨੇ ਕੱਸਿਆ ਵੱਡਾ ਤੰਜ, ਆਖ ਦਿੱਤੀ ਇਹ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ