ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਕੋਲੇ ਦੇ ਸੰਕਟ ਬਾਰੇ ਵਿਚਾਰ-ਚਰਚਾ ਦੀ ਸੰਭਾਵਨਾ

Monday, Oct 11, 2021 - 11:26 AM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਸੋਮਵਾਰ ਨੂੰ ਸਵੇਰੇ 11.30 ਵਜੇ ਦੇ ਕਰੀਬ ਸੱਦੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੂਬੇ ਦੇ ਥਰਮਲ ਪਲਾਂਟਾਂ ਲਈ ਕੋਲੇ ਦੇ ਪੈਦਾ ਹੋਏ ਸੰਕਟ ਬਾਰੇ ਇਸ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਪਾਵਰਕਾਮ ਨੂੰ ਪੰਜਾਬ ਵਾਸੀਆਂ ਨੂੰ ਲੰਬੇ ਬਿਜਲੀ ਕੱਟਾਂ ਤੋਂ ਬਚਾਉਣ ਲਈ ਮਹਿੰਗੀ ਬਿਜਲੀ ਖ਼ਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਚੰਨੀ ਦੇ ਪੁੱਤ ਨੂੰ ਵਿਆਹ 'ਤੇ ਆਸ਼ੀਰਵਾਦ ਦੇਣ ਨਹੀਂ ਪੁੱਜੇ 'ਨਵਜੋਤ ਸਿੱਧੂ', ਗੈਰ ਮੌਜੂਦਗੀ ਸਭ ਨੂੰ ਰੜਕੀ

ਇਸ ਸਬੰਧੀ ਕੈਬਨਿਟ ਮੀਟਿੰਗ 'ਚ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ। ਇਸ ਮੀਟਿੰਗ ਦੌਰਾਨ ਰਜ਼ੀਆ ਸੁਲਤਾਨਾ ਦੇ ਸ਼ਾਮਲ ਹੋਣ ਦੀ ਵੀ ਚਰਚਾ ਹੈ। ਦੱਸਣਯੋਗ ਹੈ ਕਿ ਨਵਜੋਤ ਸਿੱਧੂ ਵੱਲੋਂ ਸੂਬੇ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਮਗਰੋਂ ਰਜ਼ੀਆ ਸੁਲਤਾਨਾ ਨੇ ਵੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਇਸ ਤਾਰੀਖ਼ ਤੱਕ ਲੱਗਣਗੇ 'ਬਿਜਲੀ ਕੱਟ', ਨਿੱਜੀ ਪਲਾਂਟਾਂ ਕੋਲ ਬਚਿਆ ਡੇਢ ਦਿਨ ਦਾ ਕੋਲਾ

ਹਾਲਾਂਕਿ ਨਵਜੋਤ ਸਿੱਧੂ ਦਾ ਅਸਤੀਫ਼ਾ ਕਾਂਗਰਸ ਹਾਈਕਮਾਨ ਵੱਲੋਂ ਸਵੀਕਾਰ ਨਹੀਂ ਕੀਤਾ ਗਿਆ ਅਤੇ ਲਖੀਮਪੁਰ ਮਾਰਚ ਦੌਰਾਨ ਨਵਜੋਤ ਸਿੱਧੂ ਵੱਲੋਂ ਪ੍ਰਧਾਨ ਦੇ ਤੌਰ 'ਤੇ ਕੰਮ ਕੀਤਾ ਗਿਆ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਹੁਣ ਰਜ਼ੀਆ ਸੁਲਤਾਨਾ ਵੀ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਸ਼ਾਮਲ ਹੋ ਸਕਦੀ ਹੈ।
ਇਹ ਵੀ ਪੜ੍ਹੋ : UAE ਤੋਂ 9 ਲੱਖ ਦਾ ਸੋਨਾ ਪੈਂਟ 'ਚ ਲੁਕੋ ਕੇ ਚੰਡੀਗੜ੍ਹ ਹਵਾਈ ਅੱਡੇ ਪੁੱਜਾ ਸ਼ਖ਼ਸ, ਕਸਟਮ ਵਿਭਾਗ ਨੇ ਕੀਤਾ ਗ੍ਰਿਫ਼ਤਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News