ਪੰਜਾਬ ਵਜ਼ਾਰਤ ਦੀ ਅਹਿਮ ਬੈਠਕ 18 ਅਕਤੂਬਰ ਨੂੰ, BSF ਸਣੇ ਬਿਜਲੀ ਮੁੱਦੇ 'ਤੇ ਚਰਚਾ ਦੇ ਆਸਾਰ
Thursday, Oct 14, 2021 - 03:44 PM (IST)
ਚੰਡੀਗੜ੍ਹ : ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ 18 ਅਕਤੂਬਰ, ਦਿਨ ਸੋਮਵਾਰ ਨੂੰ ਸੱਦੀ ਗਈ ਹੈ। ਇਹ ਬੈਠਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਵੇਗੀ। ਇਸ ਬੈਠਕ ਦੌਰਾਨ ਬੀ. ਐੱਸ. ਐੱਫ. ਦੇ ਮੁੱਦੇ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੈਠਕ ਦੌਰਾਨ ਕਿਸਾਨੀ ਅਤੇ ਸੂਬੇ ਅੰਦਰ ਪੈਦਾ ਹੋਏ ਬਿਜਲੀ ਸੰਕਟ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਕੇਂਦਰ ਵੱਲੋਂ ਪੰਜਾਬ ਅੰਦਰ ਬੀ. ਐੱਸ. ਐੱਫ. ਦਾ ਦਾਇਰ 15 ਤੋਂ 50 ਕਿਲੋਮੀਟਰ ਤੱਕ ਵਧਾ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਲਗਾਤਾਰ ਗਰਮਾਈ ਹੋਈ ਹੈ।
ਇਹ ਵੀ ਪੜ੍ਹੋ : ਚੰਗੀ ਖ਼ਬਰ : ਪੰਜਾਬ 'ਚ ਕੋਲੇ ਦੀ ਕਮੀ ਦੇ ਬਾਵਜੂਦ ਘਟੇ ਬਿਜਲੀ ਕੱਟ, ਆਉਂਦੇ ਦਿਨਾਂ 'ਚ ਹਾਲਾਤ ਸੁਧਰਨ ਦੇ ਆਸਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ