ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕੀਤੇ ਜਾ ਸਕਦੇ ਨੇ ਵੱਡੇ ਐਲਾਨ

Monday, Oct 18, 2021 - 09:24 AM (IST)

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕੀਤੇ ਜਾ ਸਕਦੇ ਨੇ ਵੱਡੇ ਐਲਾਨ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ (ਸੋਮਵਾਰ) ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਵੇਗੀ। ਇਸ ਮੀਟਿੰਗ 'ਚ ਬਿਜਲੀ ਦੇ ਬਿੱਲਾਂ ਦੀ ਤਰ੍ਹਾਂ ਪਾਣੀ-ਸੀਵਰੇਜ ਦੇ ਬਿੱਲਾਂ ਦੀ ਮੁਆਫ਼ੀ ਦਾ ਐਲਾਨ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ 'ਚ ਰੋਕੀਆਂ ਜਾਣਗੀਆਂ 'ਟਰੇਨਾਂ', ਰੇਲ ਅਧਿਕਾਰੀਆਂ ਨੇ ਵਧਾਈ ਸੁਰੱਖਿਆ

ਇਸ ਤੋਂ ਪਹਿਲਾਂ 2 ਕਿੱਲੋਵਾਟ ਦੇ ਬਿਜਲੀ ਕੁਨੈਕਸ਼ਨਾਂ ਦੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਗਏ ਹਨ। ਇਸ ਬੈਠਕ ਦੌਰਾਨ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਦੇ ਮੁੱਦੇ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ, ਪਹਿਲ ਦੇ ਆਧਾਰ 'ਤੇ 13 ਵਾਅਦੇ ਪੂਰੇ ਕਰਨ ਦੀ ਕੀਤੀ ਮੰਗ

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਅੰਦਰ ਬੀ. ਐੱਸ. ਐੱਫ. ਦਾ ਦਾਇਰਾ 15 ਤੋਂ 50 ਕਿਲੋਮੀਟਰ ਤੱਕ ਵਧਾ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਲਗਾਤਾਰ ਗਰਮਾਈ ਹੋਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News