ਅੱਜ ਲੁਧਿਆਣਾ ''ਚ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਾਰੋਬਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ

10/27/2021 8:56:06 AM

ਲੁਧਿਆਣਾ : ਲੁਧਿਆਣਾ ਵਿੱਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿਚ ਕਾਰੋਬਾਰੀਆਂ ਨਾਲ ਜੁੜੇ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ। ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਦੌਰਾਨ ਤਤਕਾਲੀਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਪਾਰੀਆਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਦਯੋਗਿਕ ਖੇਤਰ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ, ਜਿਸ ਸਬੰਧੀ ਅੱਜ ਕੈਬਨਿਟ ਦੀ ਮੀਟਿੰਗ ਵਿਚ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਡੀ. ਜੀ. ਪੀ. ਚਟੋਪਾਧਿਆਏ ਅਤੇ SIT ਦੀ ਸੀਲਬੰਦ ਰਿਪੋਰਟ ਖੋਲ੍ਹਣ ਦੀ ਮੰਗ

ਮੌਜੂਦਾ ਸਮੇਂ ਪੰਜਾਬ ਵਿੱਚ ਉਦਯੋਗਿਕ ਖੇਤਰਾਂ ਨੂੰ 9 ਤੋਂ 12 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ। ਅੱਜ ਦੀ ਕੈਬਨਿਟ ਮੀਟਿੰਗ ਵਿੱਚ ਕਾਰੋਬਾਰੀਆਂ ਲਈ ਵੱਡੀ ਰਾਹਤ ਵਾਲਾ ਫ਼ੈਸਲਾ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਵਿਦੇਸ਼ਾਂ ’ਚ ਪੰਜਾਬ ਦਾ ਡੰਕਾ ਵਜਾਉਣ ਵਾਲੇ NRI ਦਰਸ਼ਨ ਸਿੰਘ ਰੱਖੜਾ ਨੂੰ ਦਿੱਲੀ ਏਅਰਪੋਰਟ ਤੋਂ ਵਾਪਸ ਭੇਜਿਆ

ਇਸ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਲੁਧਿਆਣਾ ਵਿਚ ਇਨਵੈਸਟਮੈਂਟ ਪੰਜਾਬ ਸਕੀਮ ਦੇ ਤਹਿਤ ਪ੍ਰਾਈਵੇਟ ਕੰਪਨੀਆਂ ਨਾਲ ਐਮ. ਓ. ਯੂ. ਸਾਈਨ ਕਰਨਗੇ, ਜਿਸ ਤਹਿਤ ਸੂਬੇ ਵਿਚ ਰੁਜ਼ਗਾਰ ਦੇ ਅਫ਼ਸਰ ਮੁਹੱਈਆ ਕਰਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita