ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਪੰਜਾਬੀਆਂ ਨੂੰ ਨੌਕਰੀਆਂ ''ਚ ਰਾਖਵੇਂਕਰਨ ਬਾਰੇ ਹੋਵੇਗੀ ਚਰਚਾ

11/16/2021 10:07:07 AM

ਚੰਡੀਗੜ੍ਹ : ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਚੰਡੀਗੜ੍ਹ ਵਿਖੇ ਮੰਗਲਵਾਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਦੁਪਹਿਰ ਸਵਾ 3 ਵਜੇ ਹੋਵੇਗੀ। ਮੀਟਿੰਗ ਦੌਰਾਨ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗਣ ਦੀ ਸੰਭਾਵਨਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨੌਕਰੀਆਂ 'ਚ ਪੰਜਾਬੀਆਂ ਦੇ ਰਾਖਵੇਂਕਰਨ 'ਤੇ ਵੀ ਮੀਟਿੰਗ ਦੌਰਾਨ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 2 ਮੁੰਡਿਆਂ ਦੀ ਦੋਸਤੀ ਨੇ ਧਾਰਿਆ ਖ਼ੌਫ਼ਨਾਕ ਰੂਪ, ਇਕ ਨੇ ਦੂਜੇ ਨੂੰ ਚਾਕੂਆਂ ਨਾਲ ਵਿੰਨ੍ਹਿਆ (ਤਸਵੀਰਾਂ)

ਦੱਸਣਯੋਗ ਹੈ ਕਿ ਮੁੱਖ ਮੰਤਰੀ ਚੰਨੀ ਨੇ ਕਿਹਾ ਸੀ ਕਿ ਉਹ ਜਲਦੀ ਹੀ ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਨੌਕਰੀਆਂ 'ਚ ਪੰਜਾਬੀਆਂ ਦਾ ਰਾਖਵਾਂਕਰਨ ਯਕੀਨੀ ਬਣਾਉਣ ਲਈ ਇਕ ਕਾਨੂੰਨ ਲੈ ਕੇ ਆਉਣਗੇ। ਇਕ ਵਿਸ਼ੇਸ਼ ਮੀਡੀਆ ਇੰਟਰਵਿਊ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਸੀ ਕਿ ਉਹ ਪੰਜਾਬੀਆਂ ਦੀਆਂ ਨੌਕਰੀਆਂ ਸਬੰਧੀ ਕਾਨੂੰਨੀ ਟੀਮ ਨਾਲ ਸਲਾਹ-ਮਸ਼ਵਰਾ ਕਰ ਰਹੇ ਹਨ। 
ਇਹ ਵੀ ਪੜ੍ਹੋ : ਵੱਡੀ ਖ਼ਬਰ : ਅਕਾਲੀ ਵਿਧਾਇਕ ਮਨਪ੍ਰੀਤ ਇਆਲੀ ਦੇ ਘਰ ਆਮਦਨ ਟੈਕਸ ਵਿਭਾਗ ਦੀ ਛਾਪੇਮਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Babita

Content Editor

Related News