ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦਾ ਸਮਾਂ ਬਦਲਿਆ, ਜਾਣੋ ਕੀ ਹੈ ਨਵਾਂ ਸਮਾਂ
Sunday, May 01, 2022 - 02:41 PM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਮੰਤਰੀ ਮੰਡਲ ਦੀ ਸੋਮਵਾਰ ਨੂੰ ਹੋਣ ਵਾਲੀ ਬੈਠਕ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਇਹ ਮੀਟਿੰਗ 2 ਮਈ, ਦਿਨ ਸੋਮਵਾਰ ਨੂੰ ਸਵੇਰੇ 10.30 ਵਜੇ ਹੋਵੇਗੀ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਕੀਤੀ ਜਾਵੇਗੀ।
ਦੱਸ ਦੇਈਏ ਕਿ ਪਹਿਲਾਂ 2 ਮਈ ਨੂੰ ਹੋਣ ਵਾਲੀ ਇਸ ਮੀਟਿੰਗ ਦਾ ਸਮਾਂ ਸ਼ਾਮ ਦੇ 4 ਵਜੇ ਰੱਖਿਆ ਗਿਆ ਸੀ, ਜਿਸ ਨੂੰ ਹੁਣ ਬਦਲ ਕੇ ਸਵੇਰ ਦੇ ਸਾਢੇ 10 ਵਜੇ ਕਰ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ