ਪੰਜਾਬ 'ਚ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ, ਮਾਨ ਸਰਕਾਰ ਅੱਜ ਲੈ ਸਕਦੀ ਹੈ ਫ਼ੈਸਲਾ
Monday, May 02, 2022 - 09:19 AM (IST)
ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ ਪੰਜਾਬ ਸਿਵਲ ਸਕੱਤਰੇਤ 'ਚ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਣ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਜਨਾਨੀਆਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਫ਼ੈਸਲਾ ਕੀਤਾ ਲਿਆ ਜਾ ਸਕਦਾ ਹੈ। ਇਹ ਵੀ ਚਰਚਾ ਜ਼ੋਰਾਂ 'ਤੇ ਹੈ ਕਿ ਇਸ ਵਿਚ ਮੁੱਖ ਮੰਤਰੀ ਸਾਥੀ ਮੰਤਰੀਆਂ ਨਾਲ ਵਿਧਾਇਕਾਂ ਦੀ ਕਮਾਈ ’ਤੇ ਲੱਗਣ ਵਾਲੇ ਟੈਕਸ ਸਬੰਧੀ ਵੀ ਸਲਾਹ-ਮਸ਼ਵਰਾ ਕਰ ਸਕਦੇ ਹਨ।
ਇਸ ਤੋਂ ਇਲਾਵਾ ਬੈਠਕ 'ਚ ਕਈ ਹੋਰ ਅਹਿਮ ਫ਼ੈਸਲਿਆਂ 'ਤੇ ਵੀ ਮੋਹਰ ਲੱਗ ਸਕਦੀ ਹੈ। ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅੱਜ ਤੀਜੀ ਗਾਰੰਟੀ ਪੂਰੀ ਕੀਤੀ ਜਾ ਸਕਦੀ ਹੈ। ਦੱਸਣਯੋਗ ਹੈ ਕਿ ਅੱਜ ਹੋਣ ਵਾਲੀ ਮੀਟਿੰਗ ਦਾ ਸਮਾਂ ਪਹਿਲਾਂ ਸ਼ਾਮ ਦੇ 4 ਵਜੇ ਰੱਖਿਆ ਗਿਆ ਸੀ ਪਰ ਬਾਅਦ 'ਚ ਇਸ ਨੂੰ ਬਦਲ ਦਿੱਤਾ ਗਿਆ ਹੈ। ਹੁਣ ਇਹ ਮੀਟਿੰਗ ਸੋਮਵਾਰ ਸਵੇਰੇ 10.30 ਵਜੇ ਹੋਣ ਜਾ ਰਹੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਵੱਡੀ ਖ਼ਬਰ : 40 ਸਾਲ ਪੁਰਾਣੀ ਤੇ ਸਭ ਤੋਂ ਵੱਡੀ ਸਲੱਮ ਕਾਲੋਨੀ 'ਤੇ ਚੱਲਿਆ ਬੁਲਡੋਜ਼ਰ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ