ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ ਵੱਡੇ ਫ਼ੈਸਲੇ, ਪਟਵਾਰੀਆਂ ਨੂੰ ਲੈ ਕੇ ਆਈ ਚੰਗੀ ਖ਼ਬਰ

Wednesday, May 18, 2022 - 12:43 PM (IST)

ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ ਵੱਡੇ ਫ਼ੈਸਲੇ, ਪਟਵਾਰੀਆਂ ਨੂੰ ਲੈ ਕੇ ਆਈ ਚੰਗੀ ਖ਼ਬਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਬੁੱਧਵਾਰ ਨੂੰ ਕੈਬਨਿਟ ਬੈਠਕ ਕੀਤੀ ਗਈ। ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਸ ਬੈਠਕ ਦੌਰਾਨ ਝੋਨੇ ਦੀ ਸਿੱਧੀ ਬਿਜਾਈ 'ਤੇ 1500 ਰੁਪਏ ਪ੍ਰਤੀ ਏਕੜ ਦੇਣ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਰਾਸ਼ੀ 50 ਹਜ਼ਾਰ ਤੋਂ ਵਧਾ ਕੇ ਇਕ ਕਰੋੜ ਰੁਪਿਆ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਮੋਹਾਲੀ ਪੁਲਸ ਵੱਲੋਂ ਲਾਏ ਬੈਰੀਕੇਡ ਤੋੜ ਕੇ ਚੰਡੀਗੜ੍ਹ ਵੱਲ ਵਧੇ ਕਿਸਾਨ, ਸਰਕਾਰ ਨੂੰ ਦਿੱਤੀ ਚਿਤਾਵਨੀ (ਤਸਵੀਰਾਂ)

ਦੱਸਣਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇਹ ਵਾਅਦਾ ਕੀਤਾ ਗਿਆ ਸੀ, ਜਿਸ 'ਤੇ ਅੱਜ ਕੈਬਨਿਟ ਨੇ ਮੋਹਰ ਲਾ ਦਿੱਤੀ ਹੈ। ਇਸ ਤੋਂ ਇਲਾਵਾ ਇਹ ਵੀ ਫ਼ੈਸਲਾ ਲਿਆ ਗਿਆ ਕਿ 1766 ਸੇਵਾਮੁਕਤ ਪਟਵਾਰੀਆਂ ਨੂੰ ਮੁੜ ਭਰਤੀ ਕੀਤਾ ਜਾਵੇਗਾ ਪਰ ਸਿਰਫ ਸਾਫ਼ ਅਕਸ ਅਤੇ ਬੇਦਾਗ ਪਟਵਾਰੀਆਂ ਦੀ ਹੀ ਭਰਤੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : MBD ਮਾਲ 'ਚ ਫਿਲਮ ਦੇਖਣ ਆਈਆਂ 2 ਧਿਰਾਂ ਭਿੜੀਆਂ, ਆਪਸ 'ਚ ਹੋ ਗਈਆਂ ਹੱਥੋਪਾਈ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News