ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਅਹਿਮ ਮੁੱਦਿਆਂ 'ਤੇ ਹੋਵੇਗਾ ਵਿਚਾਰ-ਵਟਾਂਦਰਾ

06/07/2022 10:43:30 AM

ਚੰਡੀਗੜ੍ਹ (ਰਮਨਜੀਤ) : ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਮੰਗਲਵਾਰ ਨੂੰ ਸਵੇਰੇ 11 ਵਜੇ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ 'ਚ ਹੋਵੇਗੀ। ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਦਿਹਾਤੀ ਵਿਕਾਸ ਫੰਡਾਂ ਨੂੰ ਲੈ ਕੇ ਪਾਈ ਰੁਕਾਵਟ ਸਬੰਧੀ ਮੀਟਿੰਗ ਦੌਰਾਨ ਪੰਜਾਬ ਦਿਹਾਤੀ ਵਿਕਾਸ ਐਕਟ (ਸੋਧ) ਬਿੱਲ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ’ਚ ਵੱਡੀ ਖ਼ਬਰ, ਲਾਰੈਂਸ ਬਿਸ਼ਨੋਈ ਨਾਲ ਜੁੜੇ ਸ਼ੂਟਰਾਂ ਦੀ ਹੋਈ ਸ਼ਨਾਖਤ, ਸਾਹਮਣੇ ਆਈਆਂ ਤਸਵੀਰਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita