ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਇਸ ਤਾਰੀਖ਼ ਨੂੰ, ਅਹਿਮ ਮੁੱਦਿਆਂ 'ਤੇ ਹੋਵੇਗੀ ਵਿਚਾਰ-ਚਰਚਾ
Tuesday, Nov 29, 2022 - 01:48 PM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦਸੰਬਰ ਮਹੀਨੇ ਹੋਣ ਜਾ ਰਹੀ ਹੈ। ਇਹ ਮੀਟਿੰਗ 12 ਦਸੰਬਰ, 2022 ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਰੱਖੀ ਗਈ ਹੈ, ਜੋ ਕਿ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ।
ਇਸ ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਹੋਈ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਹਰੀ ਝੰਡੀ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ : CTU ਦੇ ਡਰਾਈਵਰਾਂ ਤੇ ਕੰਡਕਟਰਾਂ ਲਈ ਚੰਗੀ ਖ਼ਬਰ, ਵਿਭਾਗ ਨੇ ਜਾਰੀ ਕੀਤੇ ਇਹ ਹੁਕਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ