ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ, ਪਹਿਲਾਂ ਪੇਸ਼ ਕੀਤਾ ਜਾਵੇਗਾ ਬਜਟ

03/09/2023 12:19:39 PM

ਚੰਡੀਗੜ੍ਹ : ਪੰਜਾਬ ਦਾ ਬਜਟ 10 ਮਾਰਚ ਮਤਲਬ ਕਿ ਭਲਕੇ ਪੇਸ਼ ਕੀਤਾ ਜਾਣਾ ਹੈ। ਇਸ ਮਗਰੋਂ ਬਾਅਦ ਦੁਪਹਿਰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਰੱਖੀ ਗਈ ਹੈ। ਇਹ ਮੀਟਿੰਗ 10 ਮਾਰਚ, ਦਿਨ ਸ਼ੁੱਕਰਵਾਰ ਨੂੰ ਦੁਪਹਿਰ 3.30 ਵਜੇ ਹੋਣ ਜਾ ਰਹੀ ਹੈ। ਮੀਟਿੰਗ ਪੰਜਾਬ ਸਿਵਲ ਸਕੱਤਰੇਤ-1 ਵਿਖੇ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ, ਕੈਂਸਰ ਦੇ ਮਰੀਜ਼ਾਂ ਨੂੰ ਲੈ ਕੇ ਕੀਤੀ ਗਈ ਚਰਚਾ

ਇਸ ਮੀਟਿੰਗ ਦੌਰਾਨ ਪੰਜਾਬ ਨੂੰ ਲੈ ਕੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ 10 ਮਾਰਚ ਨੂੰ ਸਵੇਰੇ ਪਹਿਲਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਬਜਟ ਪੇਸ਼ ਕਰੇਗੀ ਅਤੇ ਉਸ ਤੋਂ ਬਾਅਦ ਹੀ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਜ਼ੋਰਦਾਰ ਹੰਗਾਮਾ, ਧਾਲੀਵਾਲ ਤੇ ਰਾਜਾ ਵੜਿੰਗ ਵਿਚਾਲੇ ਤਿੱਖੀ ਬਹਿਸ ਦੌਰਾਨ ਪਿਆ ਰੌਲਾ


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita