ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਮੰਤਰੀ ਧਾਲੀਵਾਲ ਨੇ ਕਿਸਾਨਾਂ ਲਈ ਕੀਤਾ ਅਹਿਮ ਐਲਾਨ (ਵੀਡੀਓ)

Monday, Apr 10, 2023 - 02:06 PM (IST)

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ ਹਨ। ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬੀਤੇ ਦਿਨੀ ਕੁਦਰਤੀ ਦੀ ਕਰੋਪੀ ਕਾਰਨ ਸੂਬੇ ਦੇ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਦੇ ਮੱਦੇਨਜ਼ਰ ਵਿਸਾਖੀ ਤੋਂ ਇਕ ਦਿਨ ਪਹਿਲਾਂ 13 ਅਪ੍ਰੈਲ ਨੂੰ ਮੁੱਖ ਮੰਤਰੀ ਮਾਨ ਖ਼ੁਦ ਅਬੋਹਰ ਵਿਖੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਣਗੇ। ਇਹ ਪਹਿਲੀ ਵਾਰ ਹੋਵੇਗਾ ਕਿ ਜਦੋਂ ਮੁੱਖ ਮੰਤਰੀ ਮਾਨ ਉੱਥੇ ਜਾਣਗੇ ਤਾਂ ਉਸ ਸਮੇਂ ਤੱਕ ਕਿਸਾਨਾਂ ਦੇ ਖ਼ਾਤਿਆਂ 'ਚ ਮੁਆਵਜ਼ੇ ਦੀ ਰਕਮ ਆ ਗਈ ਹੋਵੇਗੀ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਫਿਰ ਵਧੇ 'ਕੋਰੋਨਾ' ਦੇ ਮਾਮਲੇ, 34 ਨਵੇਂ ਕੇਸ ਆਏ ਸਾਹਮਣੇ

ਇਹ ਪਹਿਲੀ ਵਾਰ ਹੈ ਕਿ ਕਿਸਾਨਾਂ ਦੇ ਹਿੱਤਾਂ 'ਚ ਸਰਕਾਰ ਨੇ ਇਹ ਵੱਡਾ ਫ਼ੈਸਲਾ ਲਿਆ ਹੈ। ਜਿਉਂ-ਜਿਉਂ ਗਿਰਦਾਵਰੀ ਦਾ ਰਿਕਾਰਡ ਆਵੇਗਾ, ਵੱਖ-ਵੱਖ ਜ਼ਿਲ੍ਹਿਆਂ 'ਚ ਮੰਤਰੀਆਂ ਦੀ ਡਿਊਟੀ ਲਾਈ ਗਈ ਹੈ ਅਤੇ ਕਿਸਾਨਾਂ ਨੂੰ ਚੈੱਕ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਹੀ ਮੁੱਖ ਮੰਤਰੀ ਨੇ ਵੱਡੇ ਅਫ਼ਸਰਾਂ ਦੀ ਗਿਰਦਾਵਰੀ ਨੂੰ ਲੈ ਕੇ ਡਿਊਟੀ ਲਾਈ ਹੈ ਅਤੇ ਅੱਜ ਮੰਤਰੀਆਂ ਦੀ ਡਿਊਟੀ ਲਾਈ ਗਈ ਹੈ ਅਤੇ ਗਿਰਦਾਵਰੀ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਸਾਨੂੰ ਲੱਗਦਾ ਹੈ ਕਿ ਇਹ ਗਿਰਦਾਵਰੀ ਦਾ ਕੰਮ 2-3 ਦਿਨਾਂ ਅੰਦਰ ਪੂਰਾ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਅੱਜ ਅਹਿਮ ਬੈਠਕ, ਵੱਖ-ਵੱਖ ਮੁੱਦਿਆਂ 'ਤੇ ਹੋਵੇਗੀ ਚਰਚਾ

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੈਬਨਿਟ 'ਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਮੌਕੇ ਸਰਕਾਰ ਕਿਸਾਨਾਂ ਦੀ ਬਾਂਹ ਫੜ੍ਹੇ, ਕਣਕ ਦੀ ਖ਼ਰੀਦ 'ਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਕਿਸਾਨਾਂ ਦੇ ਨਾਲ ਖੜ੍ਹੇ ਹਨ। ਇਸ ਸਰਕਾਰ ਦਾ ਮੰਨਣਾ ਹੈ ਕਿ 72 ਫ਼ੀਸਦੀ ਲੋਕ ਸਿੱਧੇ ਜਾਂ ਅਸਿੱਧੇ ਢੰਗ ਨਾਲ ਖੇਤੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਕਰੋਪੀ 'ਤੇ ਵਿਅਕਤੀ ਦਾ ਵੱਸ ਨਹੀਂ ਹੈ ਪਰ ਸਰਕਾਰ ਇਸ ਵੇਲੇ ਕਿਸਾਨਾਂ ਦੀ ਢਾਲ ਬਣ ਕੇ ਖੜ੍ਹੀ ਅਤੇ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਪਰੇਸ਼ਾਨ ਨਹੀਂ ਹੋਣ ਦੇਵਾਂਗੇ ਅਤੇ ਨਾ ਹੀ ਖੇਤੀ ਨੂੰ ਪਿੱਛੇ ਜਾਣ ਦੇਵਾਂਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News