ਪੰਜਾਬ ਸਰਕਾਰ ਨੇ ਬਦਲਿਆ ਕੈਬਨਿਟ ਮੀਟਿੰਗ ਦਾ ਸਮਾਂ, ਜਾਣੋ ਕੀ ਹੈ ਕਾਰਨ

Wednesday, Apr 26, 2023 - 05:16 PM (IST)

ਪੰਜਾਬ ਸਰਕਾਰ ਨੇ ਬਦਲਿਆ ਕੈਬਨਿਟ ਮੀਟਿੰਗ ਦਾ ਸਮਾਂ, ਜਾਣੋ ਕੀ ਹੈ ਕਾਰਨ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭਲਕੇ ਮਤਲਬ ਕਿ 27 ਅਪ੍ਰੈਲ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਇਹ ਮੀਟਿੰਗ 28 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 10.30 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਦੱਸਣਯੋਗ ਹੈ ਕਿ ਭਲਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਹੋਵੇਗਾ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਦਾ ਸਮਾਂ ਬਦਲਣ ਦਾ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਸਿਆਸਤ ਦੇ ਬਾਬਾ ਬੋਹੜ ਦੇ ਅੰਤਿਮ ਦਰਸ਼ਨਾਂ ਲਈ ਪੁੱਜ ਰਹੇ ਆਗੂ, ਦੇਖੋ ਗਮਗੀਨ ਮਾਹੌਲ ਦੀਆਂ ਤਸਵੀਰਾਂ

ਸ. ਪ੍ਰਕਾਸ਼ ਸਿੰਘ ਬਾਦਲ ਨੇ ਬੀਤੇ ਦਿਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਆਖ਼ਰੀ ਸਾਹ ਲਏ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਬੁੱਧਵਾਰ ਸਵੇਰੇ ਚੰਡੀਗੜ੍ਹ ਦੇ ਪਾਰਟੀ ਦਫ਼ਤਰ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ।

ਇਹ ਵੀ ਪੜ੍ਹੋ : ਸ. ਪ੍ਰਕਾਸ਼ ਸਿੰਘ ਬਾਦਲ ਨੂੰ ਨਹੀਂ ਆਉਂਦਾ ਸੀ ਗੁੱਸਾ, ਆਪਣੇ ਨਾਲ ਹੀ ਲੈ ਗਏ ਵੱਡਾ ਰਾਜ਼

ਇੱਥੇ ਪ੍ਰਧਾਨ ਮੰਤਰੀ ਮੋਦੀ ਵੀ ਸ. ਬਾਦਲ ਨੂੰ ਸ਼ਰਧਾਂਜਲੀ ਦੇਣ ਪੁੱਜੇ ਸਨ। ਇਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਿੰਡ ਬਾਦਲ ਲਿਜਾਇਆ ਜਾ ਰਿਹਾ ਹੈ। ਪਿੰਡ ਬਾਦਲ ਵਿਖੇ ਹੀ ਪੂਰੇ ਸਰਕਾਰੀ ਸਨਮਾਨਾਂ ਨਾਲ ਦੁਪਿਹਰ 1 ਵਜੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News