ਪੰਜਾਬ ਦੀ ਅਗਲੀ ਕੈਬਨਿਟ ਮੀਟਿੰਗ ਹੁਣ ਇਸ ਜ਼ਿਲ੍ਹੇ 'ਚ ਹੋਵੇਗੀ, CM ਮਾਨ ਨੇ ਕੀਤਾ ਟਵੀਟ

Thursday, Jun 08, 2023 - 04:32 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਇਸ ਵਾਰ 10 ਜੂਨ ਨੂੰ ਹੋਣ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਦੀ ਕੈਬਨਿਟ ਮੀਟਿੰਗ ਮਾਨਸਾ ਜ਼ਿਲ੍ਹੇ 'ਚ ਹੋਵੇਗੀ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਟਵੀਟ ਸਾਂਝਾ ਕੀਤਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ਦੇ ਨਿਊ ਕੋਰਟ ਕੰਪਲੈਕਸ ਨੇੜੇ ਧਮਾਕੇ ਦਾ ਪੁਲਸ ਨੇ ਦੱਸਿਆ ਸੱਚ, ਲੋਕਾਂ ਨੂੰ ਕੀਤੀ ਅਪੀਲ

ਉਨ੍ਹਾਂ ਨੇ ਕਿਹਾ ਕਿ ਵਾਅਦੇ ਦੇ ਮੁਤਾਬਕ 'ਸਰਕਾਰ ਤੁਹਾਡੇ ਦੁਆਰ' ਲੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ। ਕਈ ਅਹਿਮ ਫ਼ੈਸਲਿਆਂ 'ਤੇ ਵਿਚਾਰ-ਚਰਚਾ ਹੋਵੇਗੀ ਅਤੇ ਬਾਕੀ ਵੇਰਵੇ ਜਲਦ ਹੀ ਸਾਂਝੇ ਕੀਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 3 ਦਿਨਾਂ ਦੇ ਮੌਸਮ ਬਾਰੇ ਆਈ ਅਪਡੇਟ, ਜਾਣੋ ਕਿਹੋ ਜਿਹਾ ਰਹੇਗਾ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਲੁਧਿਆਣਾ ਅਤੇ ਜਲੰਧਰ 'ਚ ਕੈਬਨਿਟ ਮੀਟਿੰਗ ਕੀਤੀ ਸੀ। ਉਸ ਸਮੇਂ ਕਿਹਾ ਗਿਆ ਸੀ ਕਿ ਹੁਣ ਕੈਬਨਿਟ ਮੀਟਿੰਗ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹੋਇਆ ਕਰੇਗੀ, ਜਿੱਥੇ ਲੋਕਾਂ ਦੇ ਮਸਲੇ ਹੱਲ ਹੋਣਗੇ।

PunjabKesariਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News