ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ, ਇਨ੍ਹਾਂ ਤਾਰੀਖਾਂ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

06/10/2023 2:09:25 PM

ਚੰਡੀਗੜ੍ਹ : ਪੰਜਾਬ ਕੈਬਨਿਟ ਹੀ ਅਹਿਮ ਮੀਟਿੰਗ ਮਾਨਸਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਅਹਿਮ ਫ਼ੈਸਲਾ ਲੈਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19-20 ਜੂਨ ਨੂੰ ਬੁਲਾਇਆ ਜਾਵੇਗਾ।

ਇਹ ਵੀ ਪੜ੍ਹੋ : ਕਰੋੜਾਂ ਦੀ ਲੁੱਟ ਮਗਰੋਂ ਸੀਲ ਕੀਤਾ ਗਿਆ Ludhiana, ਐਂਟਰੀ ਪੁਆਇੰਟਾਂ 'ਤੇ ਪੁਲਸ ਦਾ ਸਖ਼ਤ ਪਹਿਰਾ (ਵੀਡੀਓ)

ਇਸ ਇਜਲਾਸ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਇਜਲਾਸ ਹੈ, ਜਦੋਂ ਕਿ ਮਾਨਸੂਨ ਇਜਲਾਸ ਬਾਅਦ 'ਚ ਸੱਦਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਅੱਤ ਦੀ ਪੈ ਰਹੀ ਗਰਮੀ ਦੌਰਾਨ ਵੱਡੀ Update, ਇਨ੍ਹਾਂ ਤਾਰੀਖ਼ਾਂ ਲਈ Yellow Alert ਜਾਰੀ

ਮੁੱਖ ਮੰਤਰੀ ਨੇ ਦੱਸਿਆ ਕਿ ਵਿਧਾਨ ਸਭਾ 'ਚ ਨਵੇਂ ਮੁੱਦਿਆਂ ਨੂੰ ਵੀ ਵਿਚਾਰ ਕੇ ਮੌਕੇ 'ਤੇ ਹੀ ਪ੍ਰਵਾਨਗੀ ਦੇ ਕੇ ਬਹਿਸ ਕਰਵਾਈ ਜਾ ਸਕਦੀ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News