ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਇਨ੍ਹਾਂ ਫ਼ੈਸਲਿਆਂ ''ਤੇ ਲੱਗ ਸਕਦੀ ਹੈ ਮੋਹਰ
Wednesday, Aug 14, 2024 - 09:06 AM (IST)
ਚੰਡੀਗੜ੍ਹ (ਵੈੱਬ ਡੈਸਕ): ਅੱਜ ਸਵੇਰੇ 10 ਵਜੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਸਣੇ ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਅੱਜ ਦੀ ਮੀਟਿੰਗ ਵਿਚ ਕਰੀਬ 27 ਏਜੰਡੇ ਲਿਆਂਦੇ ਜਾਣੇ ਹਨ।
ਇਹ ਖ਼ਬਰ ਵੀ ਪੜ੍ਹੋ - ਸੋਸ਼ਲ ਮੀਡੀਆ 'ਤੇ ਚਰਚਾ 'ਚ ਰਹਿਣ ਵਾਲੇ ਬਾਬੇ ਖ਼ਿਲਾਫ਼ ਪੰਜਾਬ ਪੁਲਸ ਨੇ ਦਰਜ ਕੀਤੀ FIR, ਜਾਣੋ ਪੂਰਾ ਮਾਮਲਾ
ਮੀਟਿੰਗ 10 ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀਆਂ ਦੀ ਛੇਤੀ ਰਿਹਾਈ ਨੂੰ ਮਨਜ਼ੂਰੀ ਦੇ ਸਕਦੀ ਹੈ। ਮੀਟਿੰਗ ਸਵੇਰੇ 10 ਵਜੇ ਸੀਐਮ ਭਗਵੰਤ ਦੀ ਅਗਵਾਈ ਵਿੱਚ ਸ਼ੁਰੂ ਹੋਵੇਗੀ। ਇਹ ਮੀਟਿੰਗ ਕਰੀਬ ਪੰਜ ਮਹੀਨਿਆਂ ਬਾਅਦ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ 9 ਮਾਰਚ ਨੂੰ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਮੀਟਿੰਗ ਹੋਈ ਸੀ।
ਇਹ ਖ਼ਬਰ ਵੀ ਪੜ੍ਹੋ - ਕੈਮਰੇ 'ਚ ਕੈਦ ਹੋਈ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਕਰਤੂਤ, ਅਫ਼ਸਰਾਂ ਕੋਲ ਪਹੁੰਚੀ ਸ਼ਿਕਾਇਤ
ਮੀਟਿੰਗ ਵਿਚ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਜਵੀਜ਼ ਰੱਖੀ ਜਾਵੇਗੀ, ਤਾਂ ਜੋ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ’ਤੇ ਪੰਚਾਇਤੀ ਚੋਣਾਂ ਨਾ ਲੜ ਸਕੇ। ਸਰਕਾਰ ਪੰਚ-ਸਰਪੰਚ ਦੀ ਤਰਜ਼ 'ਤੇ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਕਰਵਾਉਣ ਲਈ ਯਤਨਸ਼ੀਲ ਹੈ। ਇਸ ਤੋਂ ਇਲਾਵਾ ਖੇਡ ਵਿਭਾਗ ਵਿਚ ਸੇਵਾ ਨਿਯਮਾਂ ਵਿਚ ਸੋਧ, ਗੈਰ ਵਣ ਸਰਕਾਰੀ ਜਨਤਕ ਜ਼ਮੀਨਾਂ ਲਈ ਬੂਟੇ ਸੰਭਾਲਣ ਦੀ ਨੀਤੀ, ਪੰਜਾਬ ਐਜੂਕੇਸ਼ਨਲ ਟੀਚਿੰਗ ਕੇਡਰ ਗਰੁੱਪ ਸਬੰਧੀ ਮਤੇ, ਦਿਵਿਆਂਗ ਬੱਚਿਆਂ ਦੀ ਦੇਖਭਾਲ ਲਈ ਪਾਲਸੀ, ਪੰਜਾਬ ਖੇਤੀਬਾੜੀ ਉਪਜ ਮੰਡੀ ਐਕਟ 'ਚ ਸੋਧ ਸਮੇਤ ਕਈ ਅਹਿਮ ਏਜੰਡਿਆਂ 'ਤੇ ਚਰਚਾ ਮਗਰੋਂ ਫ਼ੈਸਲੇ ਲਏ ਜਾ ਸਕਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8