ਪੰਜਾਬ ਕੈਬਨਿਟ ਦੀ ਮੀਟਿੰਗ ’ਚ ਲਏ ਜਾ ਸਕਦੇ ਨੇ ਵੱਡੇ ਫ਼ੈਸਲੇ
Tuesday, Feb 11, 2025 - 10:09 AM (IST)

ਚੰਡੀਗੜ੍ਹ (ਅੰਕੁਰ): ਦਿੱਲੀ ਵਿਧਾਨ ਸਭਾ ਚੋਣਾਂ ’ਚ ਹਾਰ ਤੋਂ ਬਾਅਦ ਪੰਜਾਬ 'ਚ ਆਮ ਆਦਮੀ ਪਾਰਟੀ 'ਚ ਹਲਚਲ ਤੇਜ਼ ਹੋ ਗਈ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਦਿੱਲੀ ’ਚ ਬੈਠਕਾਂ ਲਈ ਬੁਲਾਇਆ ਹੈ। ਮੀਟਿੰਗ ’ਚ ਕੇਜਰੀਵਾਲ ਸਾਰੇ ਸੀਨੀਅਰ ਨੇਤਾਵਾਂ ਦਾ ਫੀਡਬੈਕ ਲੈਣਗੇ। ਇਸ ਤੋਂ ਪਹਿਲਾਂ ਉਹ ਦਿੱਲੀ ਦੇ ਵਿਧਾਇਕਾਂ ਨਾਲ ਵੀ ਮੀਟਿੰਗ ਕਰ ਚੁੱਕੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਨੂੰ ਜਲਦ ਮਿਲਣਗੇ 1100-1100 ਰੁਪਏ!
ਪੰਜਾਬ ’ਚ ਵਿਧਾਨ ਸਭਾ ਚੋਣਾਂ’ਚ 2 ਸਾਲ ਬਾਕੀ ਹਨ। ਇਸ ਲਈ ਪਾਰਟੀ ਹੁਣ ਕੋਈ ਗ਼ਲਤੀ ਕਰਨ ਦੇ ਮੂਡ ’ਚ ਨਹੀਂ ਹੈ। ਆਉਣ ਵਾਲੇ ਦਿਨਾਂ ’ਚ ਬਜਟ ਵੀ ਆ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੇਜਰੀਵਾਲ ਦਾ ਸਾਰਾ ਫੋਕਸ ਹੁਣ ਪੰਜਾਬ ਵੱਲ ਹੈ ਕਿਉਂਕਿ ਪੰਜਾਬ ’ਚ ਆਮ ਆਦਮੀ ਪਾਰਟੀ ਸੱਤਾ ’ਚ ਹੈ। ਦਰਅਸਲ ਦਿੱਲੀ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਸਿਰਫ਼ ਪੰਜਾਬ ’ਚ ਹੀ ਬਚੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 28 'ਚੋਂ 10 ਦਿਨ ਛੁੱਟੀਆਂ! ਜਾਣੋ ਕਦੋਂ-ਕਦੋਂ ਕੀ ਕੁਝ ਰਹੇਗਾ ਬੰਦ
ਕੇਜਰੀਵਾਲ ਵੱਲੋਂ ਵਿਧਾਇਕਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਪੰਜਾਬ ਕੈਬਨਿਟ ਮੀਟਿੰਗ ’ਚ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ। ਪਹਿਲਾਂ ਕੈਬਨਿਟ ਦੀ ਮੀਟਿੰਗ 10 ਫਰਵਰੀ ਨੂੰ ਹੋਣੀ ਸੀ ਪਰ ਫਿਰ ਇਸ ਨੂੰ 13 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਗਿਆ। ਹਾਲਾਂਕਿ ਕੇਜਰੀਵਾਲ ਵੱਲੋਂ ਬੁਲਾਈ ਗਈ ਮੀਟਿੰਗ ਦਾ ਏਜੰਡਾ ਅਜੇ ਸਪੱਸ਼ਟ ਨਹੀਂ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8