ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ

Thursday, Feb 27, 2025 - 09:46 AM (IST)

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ

ਚੰਡੀਗੜ੍ਹ (ਵੈੱਬ ਡੈਸਕ): ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿਚ ਸਾਰੇ ਕੈਬਨਿਟ ਮੰਤਰੀਆਂ ਸਣੇ ਵਿਸ਼ੇਸ਼ ਪ੍ਰਮੁੱਖ ਸਕੱਤਰ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾਵੇਗੀ। ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 26 ਲੱਖ ਪਰਿਵਾਰਾਂ ਨਾਲ ਜੁੜੀ ਵੱਡੀ ਖ਼ਬਰ, ਆਧਾਰ ਕਾਰਡਾਂ ਬਾਰੇ Order ਜਾਰੀ 

ਫ਼ਿਲਹਾਲ ਇਸ ਮੀਟਿੰਗ ਦਾ ਅਧਿਕਾਤਰ ਏਜੰਡਾ ਤਾਂ ਜਾਰੀ ਨਹੀਂ ਕੀਤਾ ਗਿਆ, ਪਰ ਇਸ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਵੀ ਐਲਾਨ ਹੋ ਸਕਦੀ ਹੈ। ਇਹ ਮੀਟਿੰਗ ਵਿਧਾਨ ਸਭਾ ਦਾ ਸੈਸ਼ਨ ਖ਼ਤਮ ਹੋਣ ਤੋਂ ਠੀਕ ਬਾਅਦ ਸੱਦੀ ਗਈ ਹੈ, ਇਸ ਲਈ ਇਸ ਮੀਟਿੰਗ ਵਿਚ ਵੱਡੇ ਫ਼ੈਸਲਾ ਲਏ ਜਾਣ ਦੀ ਵੀ ਸੰਭਾਵਨਾ ਹੈ। ਇਸ ਦੌਰਾਨ ਵਿੱਤੀ ਵਰ੍ਹੇ 2025-26 ਲਈ ਆਬਕਾਰੀ ਨੀਤੀ ਬਾਰੇ ਵੀ ਗੱਲਬਾਤ ਕੀਤੀ ਜਾ ਸਕਦੀ ਹੈ। ਦੱਸ ਦਈਏ ਕਿ ਮਾਰਚ ਤੋਂ ਪਹਿਲਾਂ ਨਵੀਂ ਐਕਸਾਈਜ਼ ਪਾਲਿਸੀ ਦਾ ਐਲਾਨ ਕੀਤਾ ਜਾਵੇਗਾ ਤੇ 1 ਅਪ੍ਰੈਲ ਤਕ ਠੇਕੇ ਅਲਾਟ ਕੀਤੇ ਜਾ ਸਕਣ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News