ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਡਾਕਟਰਾਂ ਲਈ ਨਵੇਂ ਹੁਕਮ ਜਾਰੀ
Thursday, Feb 27, 2025 - 04:06 PM (IST)

ਚੰਡੀਗੜ੍ਹ (ਵੈੱਬ ਡੈਸਕ): ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ। ਇਸ ਦੌਰਾਨ ਕੈਬਨਿਟ ਵੱਲੋਂ ਕਈ ਅਹਿਮ ਫ਼ੈਸਲੇ ਲਏ ਗਏ। ਇਸੇ ਤਹਿਤ ਪੰਜਾਬ ਜਨਮ ਤੇ ਮੌਤ ਰਜਿਸਟ੍ਰੇਸ਼ਨ ਨਿਯਮ 2004 ਵਿਚ ਵੀ ਸੋਧ ਕੀਤੀ ਗਈ ਹੈ। ਇਸ ਤਹਿਤ ਹੁਣ ਮੌਤ ਸਰਟੀਫ਼ਿਕੇਟ ਦੇ ਵਿਚ ਡਾਕਟਰ ਵੱਲੋਂ ਵਿਅਕਤੀ ਦੀ ਮੌਤ ਦਾ ਕਾਰਨ ਲਿਖਣਾ ਵੀ ਲਾਜ਼ਮੀ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 26 ਲੱਖ ਪਰਿਵਾਰਾਂ ਨਾਲ ਜੁੜੀ ਵੱਡੀ ਖ਼ਬਰ, ਆਧਾਰ ਕਾਰਡਾਂ ਬਾਰੇ Order ਜਾਰੀ
ਕੈਬਨਿਟ ਮੀਟਿੰਗ ਮਗਰੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਦੌਰਾਨ ਲਏ ਗਏ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਜੇਕਰ ਕਿਸੇ ਵਿਅਕਤੀ ਦੀ ਮੌਤ ਕਿਸੇ ਬਿਮਾਰੀ ਕਾਰਨ ਹੁੰਦੀ ਹੈ ਤਾਂ ਡਾਕਟਰ ਨੂੰ ਉਸ ਦੀ ਮੌਤ ਦਾ ਕਾਰਨ ਸਰਟੀਫ਼ਿਕੇਟ ਵਿਚ ਲਿਖਣਾ ਪਵੇਗਾ। ਉਨ੍ਹਾਂ ਕਿਹਾ ਕਿ ਕਈ ਵਾਰ ਮਰੇ ਹੋਏ ਜਾਂ ਕੋਮਾ 'ਚ ਗਏ ਵਿਅਕਤੀ ਦਾ ਅੰਗੂਠਾ ਲਵਾ ਕੇ ਵਸੀਅਤ ਕਰ ਲਈ ਜਾਂਦੀ ਸੀ, ਪਰ ਹੁਣ ਇਸ ਫ਼ੈਸਲੇ ਨਾਲ ਡਾਕਟਰ ਦੀ ਰਿਪੋਰਟ ਵਿਚ ਸਾਰੀ ਅਸਲੀਅਤ ਦਾ ਪਤਾ ਲੱਗ ਜਾਇਆ ਕਰੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਦੋਵੇਂ ਪਾਸਿਓਂ ਲੱਗੀਆਂ ਗੱਡੀਆਂ ਦੀਆਂ ਲੰਬੀਆਂ ਲਾਈਨਾਂ
ਉਨ੍ਹਾਂ ਮਿਸਾਲ ਦਿੰਦਿਆਂ ਦੱਸਿਆ ਕਿ ਜਿਵੇਂ ਕਿਸੇ ਦੀ ਮੌਤ ਤੋਂ 4 ਦਿਨ ਪਹਿਲਾਂ ਵਸੀਅਤ ਹੋਈ ਹੋਵੇ, ਪਰ ਹੁਣ ਡਾਕਟਰ ਦੱਸ ਦੇਵੇਗਾ ਕਿ ਉਹ ਵਿਅਕਤੀ 3 ਮਹੀਨਿਆਂ ਤੋਂ ਕੋਮਾ ਵਿਚ ਸੀ, ਜਿਸ ਨਾਲ ਧੋਖਾਧੜੀ ਨੂੰ ਰੋਕਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਲੋਕਾਂ ਨੂੰ ਅਜਿਹੇ ਕਈ ਮਾਮਲਿਆਂ ਵਿਚ ਰਾਹਤ ਮਿਲੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8