ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਇਨ੍ਹਾਂ ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ
Thursday, Apr 03, 2025 - 09:48 AM (IST)

ਚੰਡੀਗੜ੍ਹ (ਵੈੱਬ ਡੈਸਕ/ਅੰਕੁਰ)- ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਸਵੇਰੇ 10:40 ਵਜੇ ਹੋਵੇਗੀ। ਹਾਲਾਂਕਿ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਵਿਚ ਸੂਬਾ ਵਾਸੀਆਂ ਲਈ ਵੱਡੇ ਫ਼ੈਸਲੇ ਲਏ ਜਾਣਗੇ। ਪਿਛਲੀਆਂ ਕੈਬਨਿਟ ਮੀਟਿੰਗਾਂ ’ਚ ਵੀ ਲਗਾਤਾਰ ਕਈ ਵੱਡੇ ਫ਼ੈਸਲੇ ਲਏ ਗਏ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗੀ ਨਵੀਂ ਪਾਬੰਦੀ! ਰੋਜ਼ ਸ਼ਾਮ 7 ਵਜੇ ਤੋਂ ਬਾਅਦ...
ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ ਮਾਈਨਿੰਗ ਪਾਲਸੀ ਬਾਰੇ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਾਰੇ ਵੀ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਇਸ ਯੋਜਨਾ ਵਿਚ 50 ਸਾਲ ਦੇ ਲੋਕਾਂ ਨੂੰ ਵੀ ਸ਼ਾਮਲ ਕੀਤਾ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਠੇਕੇ ਟੁੱਟਣ 'ਤੇ ਕੀਤੇ ਲਾਲਚ ਨੇ ਕਸੂਤਾ ਫਸਾਇਆ ਬੰਦਾ! ਸ਼ਰਾਬ ਤੇ ਬੀਅਰ ਦੀਆਂ ਪੇਟੀਆਂ...
ਇਸ ਦੇ ਨਾਲ ਹੀ ਇਸ ਵੇਲੇ ਪੰਜਾਬ ਸਰਕਾਰ ਦਾ ਫ਼ੋਕਸ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ 'ਤੇ ਵੀ ਹੈ। ਕੁਝ ਹੀ ਦਿਨਾਂ ’ਚ ਲੁਧਿਆਣਾ ਜ਼ਿਮਨੀ ਚੋਣ ਦਾ ਐਲਾਨ ਹੋਣ ਜਾ ਰਿਹਾ ਹੈ ਤੇ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਉੱਥੇ ਡੇਰਾ ਲਾਇਆ ਹੋਇਆ ਹੈ। ਇਸ ਲਈ ਲੁਧਿਆਣਾ ਦੇ ਵਿਕਾਸ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8