CM ਮਾਨ ਨੇ ਸੱਦ ਲਈ ਕੈਬਨਿਟ ਦੀ ਮੀਟਿੰਗ, ਲਏ ਜਾਣਗੇ ਵੱਡੇ ਫ਼ੈਸਲੇ
Friday, Apr 11, 2025 - 09:01 AM (IST)

ਚੰਡੀਗੜ੍ਹ (ਅੰਕੁਰ)- ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਦੁਪਹਿਰ ਢਾਈ ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਪਰ ਇਸ ਮੌਕੇ ਵੱਡੇ ਲੋਕਪੱਖੀ ਫ਼ੈਸਲੇ ਲਏ ਜਾ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਵੀ ਪੈਣਗੇ ਗੜੇ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Orange Alert, ਫ਼ਿਕਰਾਂ 'ਚ ਪਏ ਕਿਸਾਨ
ਚੋਣ ਕਮਿਸ਼ਨ ਵੱਲੋਂ ਛੇਤੀ ਹੀ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦਾ ਐਲਾਨ ਹੋਣ ਜਾ ਰਿਹਾ ਹੈ। ਇਸ ਲਈ ਸਰਕਾਰ ਹੁਣ ਹੋਰ ਵੱਡੇ ਫ਼ੈਸਲੇ ਲੈ ਸਕਦੀ ਹੈ। ਪਹਿਲਾਂ ਕਾਰੋਬਾਰੀਆਂ ਲਈ ਵਨ ਟਾਈਮ ਸੈਟਲਮੈਂਟ ਪਾਲਿਸੀ ਦੇ ਰੂਪ ’ਚ ਵੱਡਾ ਤੋਹਫ਼ਾ ਦਿੱਤਾ ਗਿਆ ਸੀ। ਪਿਛਲੇ ਕੁਝ ਹੀ ਸਮੇਂ ’ਚ ਕਈ ਵਾਰ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਜਾ ਚੁੱਕੀ ਹੈ, ਜਿਸ ਦੌਰਾਨ ਲੋਕਹਿੱਤ ’ਚ ਕਈ ਵੱਡੇ ਫ਼ੈਸਲੇ ਲਏ ਜਾ ਚੁੱਕੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8