ਹੋਣ ਜਾ ਰਿਹੈ ਵੱਡਾ ਐਲਾਨ! ਤਰਨਤਾਰਨ ਨਤੀਜਿਆਂ ਮਗਰੋਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Saturday, Nov 15, 2025 - 10:51 AM (IST)
ਚੰਡੀਗੜ੍ਹ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦ ਲਈ ਗਈ ਹੈ। ਇਹ ਮੀਟਿੰਗ ਅੱਜ ਯਾਨੀ 15 ਨਵੰਬਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਨਿਵਾਸ 'ਚ ਸ਼ੁਰੂ ਹੋਵੇਗੀ। ਤਰਨਤਾਰਨ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਤੁਰੰਤ ਬਾਅਦ ਹੋਣ ਜਾ ਇਸ ਮੀਟਿੰਗ ਦੀ ਪ੍ਰਧਾਨਗੀ CM ਮਾਨ ਵੱਲੋਂ ਕੀਤੀ ਜਾਵੇਗੀ ਤੇ ਮੀਟਿੰਗ ਵਿਚ ਸਾਰੇ ਹੀ ਕੈਬਨਿਟ ਮੰਤਰੀਆਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
ਦੱਸ ਦਈਏ ਕਿ ਇਹ ਮੀਟਿੰਗ ਪਹਿਲਾਂ ਬੀਤੇ ਕੱਲ੍ਹ ਹੋਣੀ ਸੀ ਤੇ ਇਸ ਲਈ ਕੁਝ ਮੰਤਰੀ ਚੰਡੀਗੜ੍ਹ ਲਈ ਰਵਾਨਾ ਵੀ ਹੋ ਗਏ ਸਨ, ਪਰ ਮੀਟਿੰਗ ਨੂੰ ਅਚਾਨਕ ਮੁਲਤਵੀ ਕਰਨਾ ਪਿਆ ਸੀ। ਉੱਥੇ ਹੀ ਕੁਝ ਦਿਨ ਬਾਅਦ ਹੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਹੋਣ ਜਾ ਰਿਹਾ ਹੈ, ਜਿਸ ਤੋਂ ਪਹਿਲਾਂ ਹੋਣ ਜਾ ਰਹੀ ਇਸ ਮੀਟਿੰਗ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੀਟਿੰਗ ਵਿਚ ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਮੀਟਿੰਗ ਮਗਰੋਂ ਕੋਈ ਵੱਡਾ ਐਲਾਨ ਕੀਤੇ ਜਾਣ ਦੀ ਵੀ ਸੰਭਾਵਨਾ ਹੈ।
