ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਵੱਡੇ ਫ਼ੈਸਲੇ
Friday, Nov 28, 2025 - 09:32 AM (IST)
ਚੰਡੀਗੜ੍ਹ : ਅੱਜ ਯਾਨੀ 28 ਨਵੰਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਵਾਲੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਬੁਲਾਈ ਗਈ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਸਵੇਰੇ 11:30 ਵਜੇ ਸੱਦੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਰਕਾਰ ਕਈ ਅਹਿਮ ਏਜੰਡਿਆਂ 'ਤੇ ਮੋਹਰ ਲਗਾ ਸਕਦੀ ਹੈ ਅਤੇ ਸੂਬੇ ਦੇ ਹਿੱਤ ਵਿਚ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।
ਪੜ੍ਹੋ ਇਹ ਵੀ : 12 ਨਹੀਂ ਸਗੋਂ 13 ਮਹੀਨੇ ਦਾ ਹੋਵੇਗਾ ਸਾਲ 2026! ਬਣ ਰਿਹਾ ਦੁਰਲੱਭ ਸੰਯੋਗ
ਹਾਲਾਂਕਿ ਸਰਕਾਰ ਵੱਲੋਂ ਅਜੇ ਬੈਠਕ ਦਾ ਕੋਈ ਅਧਿਕਾਰਕ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਉਮੀਦ ਹੈ ਕਿ ਕੈਬਨਿਟ ਲੋਕਾਂ ਨੂੰ ਰਾਹਤ ਪਹੁੰਚਾਉਣ ਵਾਲੇ ਕਈ ਅਹਿਮ ਫ਼ੈਸਲੇ ਕਰ ਸਕਦੀ ਹੈ। ਇਸਦੇ ਨਾਲ ਹੀ ਇਸ ਮੀਟਿੰਗ ਵਿਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸੁਝਾਅ ਪੇਸ਼ ਕੀਤੇ ਜਾ ਸਕਦੇ ਹਨ।
ਪੜ੍ਹੋ ਇਹ ਵੀ : ਸਰਕਾਰੀ ਅਧਿਆਪਕ ਹੁਣ ਨਹੀਂ ਕਰਨਗੇ ਹੋਰ ਵਿਭਾਗਾਂ ਦੀ ਡਿਊਟੀ, ਸਰਕਾਰ ਨੇ ਜਾਰੀ ਕਰ 'ਤੇ ਹੁਕਮ
