5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
Friday, Sep 04, 2026 - 07:01 AM (IST)
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 5 ਸਤੰਬਰ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਹੋਵੇਗੀ। ਮੀਟਿੰਗ ਵਿਚ ਕੈਬਨਿਟ ਦੇ ਸਾਰੇ ਮੰਤਰੀਆਂ ਨੂੰ ਸੱਦਿਆ ਗਿਆ ਹੈ। ਇਹ ਮੀਟਿੰਗ ਸ਼ਨੀਵਾਰ ਨੂੰ ਦੁਪਹਿਰ 1 ਵਜੇ ਸ਼ੁਰੂ ਹੋਵੇਗੀ। ਫ਼ਿਲਹਾਲ ਮੀਟਿੰਗ ਦਾ ਏਜੰਡਾ ਸਾਹਮਣੇ ਨਹੀਂ ਆਇਆ।
