ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਵਿਚਾਰੇ ਜਾਣਗੇ ਮੁੱਖ ਮਸਲੇ
Wednesday, Jun 27, 2018 - 09:48 AM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ 'ਚ ਅੱਜ ਕੈਬਨਿਟ ਦੀ ਮੀਟਿੰਗ ਹੋਣੀ ਹੈ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਮੀਟਿੰਗ ਦੌਰਾਨ ਗੈਰ ਕਾਨੂੰਨੀ ਮਾਈਨਿੰਗ ਦੇ ਮਸਲੇ ਨੂੰ ਵੀ ਵਿਚਾਰਨ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ।
