ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਹੋਵੇਗੀ ਕਈ ਮੁੱਦਿਆਂ ''ਤੇ ਚਰਚਾ
Monday, Jul 30, 2018 - 01:19 PM (IST)
ਚੰਡੀਗੜ੍ਹ (ਮੀਤ) : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੋਮਵਾਰ ਦੁਪਹਿਰ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਗੈਰ ਕਾਨੂੰਨੀ ਕਾਲੋਨੀਆਂ ਸਮੇਤ ਹੋਰ ਕਈ ਮੁੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕੈਬਨਿਟ 'ਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਨੀਤੀ ਨੂੰ ਦਰਕਿਨਾਰ ਕਰਕੇ ਬਾਜਵਾ ਦੇ ਫਾਰਮੂਲੇ 'ਤੇ ਮੋਹਰ ਲਾਈ ਜਾ ਸਕਦੀ ਹੈ।
