ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

08/21/2018 9:11:12 AM

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ। ਇਸ ਮੀਟਿੰਗ ਦੌਰਾਨ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖਤ ਸਜ਼ਾਵਾਂ ਦੇਣ ਸਬੰਧੀ ਬਿੱਲ ਲਿਆਂਦਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਬਣਇਆ ਸੀ। ਸੱਤਾ ਤਬਦੀਲੀ ਮਗਰੋਂ ਕੈਪਟਨ ਸਰਕਾਰ ਨੇ ਇਸ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰਦਿਆਂ ਇਸ ਦੀ ਥਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਕਾਇਮ ਕੀਤਾ ਸੀ, ਜਿਸ ਨੇ ਆਪਣੀ ਮੁਕੰਮਲ ਰਿਪੋਰਟ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਹੈ। ਕਮਿਸ਼ਨ ਦੀ ਪਹਿਲੀ ਰਿਪੋਰਟ ਨੂੰ ਲੈ ਕੇ ਮੀਡੀਆ 'ਚ ਕਈ ਰਿਪੋਰਟਾਂ ਛਪ ਚੁੱਕੀਆਂ ਹਨ। 


Related News