ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਸਰਦ ਰੁੱਤ ਸੈਸ਼ਨ ''ਤੇ ਚਰਚਾ ਦੇ ਆਸਾਰ

Monday, Dec 10, 2018 - 09:10 AM (IST)

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਸਰਦ ਰੁੱਤ ਸੈਸ਼ਨ ''ਤੇ ਚਰਚਾ ਦੇ ਆਸਾਰ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 10 ਦਸੰਬਰ, ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਣ ਜਾ ਰਹੀ ਹੈ। ਮੀਟਿੰਗ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਵਿਖੇ ਦੁਪਹਿਰ ਬਾਅਦ ਰੱਖੀ ਗਈ ਹੈ। ਇਸ ਮੀਟਿੰਗ ਦੌਰਾਨ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਬਾਰੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਨਾਲ ਹੀ ਕੈਦੀਆਂ ਦੀ ਪੈਰੋਲ 12 ਹਫਤਿਆਂ ਦੀ ਥਾਂ 16 ਹਫਤੇ ਕਰਨ ਦੀ ਤਜਵੀਜ਼ ਵੀ ਪੇਸ਼ ਹੋਣ ਦੇ ਆਸਾਰ ਹਨ।


author

Babita

Content Editor

Related News