ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਹੋਣਗੀਆਂ ਅਹਿਮ ਵਿਚਾਰਾਂ
Tuesday, Dec 11, 2018 - 12:04 PM (IST)
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਮੰਗਲਵਾਰ ਨੂੰ ਹੋਵੇਗੀ। ਇਸ ਮੀਟਿੰਗ ਦੌਰਾਨ ਜੀ. ਐੱਸ. ਟੀ. ਆਰਡੀਨੈਂਸ ਨੂੰ ਐਕਟ ਬਣਾਉਣ ਬਾਰੇ, ਅਸ਼ਟਾਮ ਡਿਊਟੀ ਦੇ ਨਾਲ ਸਬੰਧੀ ਦਸਤਾਵੇਜ਼ ਦੀ ਕੀਮਤ ਵਧਾਉਣ ਅਤੇ ਚੋਣਾਂ 'ਚ ਔਰਤਾਂ ਦੇ ਰਾਖਵੇਂਕਰਨ 'ਤੇ ਮੋਹਰ ਲੱਗਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੀਟਿੰਗ 'ਚ ਸ਼ਿਲਾਂਗ ਦੇ ਸਿੱਖਾਂ ਨੂੰ ਵੀ ਆਰਥਿਕ ਮਦਦ ਬਾਰੇ ਐਲਾਨ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਇਹ ਕੈਬਨਿਟ ਮੀਟਿੰਗ ਪਹਿਲਾਂ ਸੋਮਵਾਰ ਨੂੰ ਹੋਣੀ ਸੀ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਸਿਹਤ ਖਰਾਬ ਹੋਣ ਦੇ ਚੱਲਦਿਆਂ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।
