ਬਜਟ ਤੋਂ ਪਹਿਲਾਂ CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ, ਹੋ ਸਕਦੇ ਨੇ ਵੱਡੇ ਫ਼ੈਸਲੇ

Wednesday, Mar 26, 2025 - 08:15 AM (IST)

ਬਜਟ ਤੋਂ ਪਹਿਲਾਂ CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ, ਹੋ ਸਕਦੇ ਨੇ ਵੱਡੇ ਫ਼ੈਸਲੇ

ਚੰਡੀਗੜ੍ਹ (ਰਮਨਜੀਤ/ਅੰਕੁਰ)- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਪੰਜਾਬ ਲਈ ਆਪਣਾ ਚੌਥਾ ਬਜਟ ਪੇਸ਼ ਕਰਨਗੇ। ਪੰਜਾਬ ਵਿਧਾਨ ਸਭਾ ’ਚ ਹਾਊਸ ਦੀ ਕਾਰਵਾਈ ਸਵੇਰੇ 10 ਵਜੇ ਪ੍ਰਸ਼ਨ ਕਾਲ ਨਾਲ ਸ਼ੁਰੂ ਹੋਵੇਗੀ। ਬਜਟ ਭਾਸ਼ਣ ਠੀਕ 11 ਵਜੇ ਸ਼ੁਰੂ ਹੋਵੇਗਾ। ਇਸ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ’ਚ ਸਵੇਰੇ 9.30 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਪਰ ਜਨਹਿੱਤ ’ਚ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।

ਇਸ ਵਾਰ ਸੂਬਾ ਸਰਕਾਰ ਦਾ ਬਜਟ ਹੁਣ ਤੱਕ ਦਾ ਸਭ ਤੋਂ ਵੱਡਾ ਹੋਣ ਦੀ ਉਮੀਦ ਹੈ ਕਿਉਂਕਿ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ’ਤੇ ਕੰਮ ਕਰ ਰਹੀ ਹੈ । ਸਾਰੇ ਵਰਗਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਹੋਵੇਗੀ। ਪੰਜਾਬ ਸਰਕਾਰ ਸੂਬੇ ’ਚ ਖੇਤੀਬਾੜੀ ਤੇ ਉਦਯੋਗਿਕ ਖੇਤਰਾਂ ਦੇ ਨਾਲ-ਨਾਲ ਸਿੱਖਿਆ ਤੇ ਸਿਹਤ ’ਤੇ ਧਿਆਨ ਕੇਂਦ੍ਰਿਤ ਕਰ ਰਹੀ ਹੈ। ਇਹ ਉਮੀਦ ਕੀਤੀ ਜਾਂਦੀ ਹੈ ਕਿ ਬਜਟ ’ਚ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਚੰਗੇ ਪ੍ਰਬੰਧ ਕੀਤੇ ਗਏ ਹਨ। ਇਸ ਨਾਲ ਨਾ ਸਿਰਫ਼ ਨਵੇਂ ਸਗੋਂ ਮੌਜੂਦਾ ਉਦਯੋਗਾਂ ਨੂੰ ਵੀ ਉਤਸ਼ਾਹ ਮਿਲੇਗਾ।

ਇਹ ਖ਼ਬਰ ਵੀ ਪੜ੍ਹੋ - 26 ਤੇ 27 ਮਾਰਚ ਨੂੰ ਲੈ ਕੇ ਪੰਜਾਬ ਦੇ ਮੌਸਮ ਬਾਰੇ ਵਿਭਾਗ ਦੀ ਭਵਿੱਖਬਾਣੀ

ਇਸ ਦੇ ਨਾਲ ਹੀ ਬਿਜਲੀ ਸਬਸਿਡੀ ਦੇ ਲਗਾਤਾਰ ਵਧਦੇ ਗ੍ਰਾਫ ਨੂੰ ਘਟਾਉਣ ਦੀ ਕੋਸ਼ਿਸ਼ ’ਚ ਸੂਰਜੀ ਊਰਜਾ ’ਤੇ ਵੀ ਧਿਆਨ ਕੇਂਦਰਿਤ ਕੀਤਾ ਜਾਵੇਗਾ। ਭਾਵੇਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੂਬੇ ਦੇ ਸਾਰੇ ਵਰਗਾਂ ਨੂੰ ਖੁਸ਼ ਰੱਖਣ ਦੀ ਗੱਲ ਕਰਦੇ ਰਹੇ ਹਨ, ਪਰ ਸੂਬੇ ਦੀ ਵਿੱਤੀ ਸਥਿਤੀ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦੇ ਅਨੁਸਾਰ ਔਰਤਾਂ ਲਈ 1100 ਰੁਪਏ ਪ੍ਰਤੀ ਮਹੀਨਾ ਦੀ ਯੋਜਨਾ ਬਾਰੇ ਕੋਈ ਐਲਾਨ ਹੋਣ ਦੀ ਸੰਭਾਵਨਾ ਘੱਟ ਹੈ।

ਇਹ ਅਨੁਮਾਨ ਹੈ ਕਿ ਪੰਜਾਬ ਸਰਕਾਰ ਵੱਲੋਂ ਸਾਲ 2025-26 ਲਈ ਪੇਸ਼ ਕੀਤਾ ਜਾਣ ਵਾਲਾ ਬਜਟ 2.25 ਲੱਖ ਕਰੋੜ ਰੁਪਏ ਦਾ ਹੋਵੇਗਾ। ਬਜਟ ਦੇ ਆਕਾਰ ਨੂੰ ਵਧਾਉਣ ’ਚ ਮਾਲੀਆ ਤੇ ਟੈਕਸ ਸੰਗ੍ਰਹਿ ਚ ਕੀਤੇ ਗਏ ਸੁਧਾਰਾਂ ਦਾ ਯੋਗਦਾਨ ਸਪੱਸ਼ਟ ਤੌਰ ’ਤੇ ਵਿਖਾਈ ਦੇਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News