ਜਲੰਧਰ ''ਚ ਬੁਲਾਈ ਗਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵੱਡੇ ਫ਼ੈਸਲਿਆਂ ''ਤੇ ਲੱਗ ਸਕਦੀ ਹੈ ਮੋਹਰ
Monday, Oct 07, 2024 - 02:10 PM (IST)
ਚੰਡੀਗੜ੍ਹ/ਜਲੰਧਰ (ਰਮਨਜੀਤ, ਜਤਿੰਦਰ ਚੋਪੜ) : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਲਕੇ ਮੰਗਲਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਜਲੰਧਰ ਦੇ ਪੀ. ਏ. ਪੀ. ਵਿਖੇ ਭਲਕੇ ਦੁਪਹਿਰ 1 ਵਜੇ ਹੋਵੇਗੀ। ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ਵਿਚ ਸ਼ਹਿਰੀ ਏਰੀਏ ਨਾਲ ਜੁੜੇ ਅਹਿਮ ਪ੍ਰਸਤਾਵਾਂ 'ਤੇ ਮੋਹਰ ਲੱਗ ਸਕਦੀ ਹੈ ਕਿਉਂਕਿ ਪੇਂਡੂ ਇਲਾਕਿਆਂ ਵਿਚ ਪੰਚਾਇਤੀ ਚੋਣਆਂ ਦੇ ਚੱਲਦੇ ਚੋਣ ਜ਼ਾਬਤਾ ਲੱਗਿਆ ਹੋਇਆ ਹੈ। ਇਸ ਤੋਂ ਇਲਾਵਾ ਝੋਨੇ ਦੀ ਖਰੀਦ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਵੀ ਵਿਚਾਰਾਂ ਹੋ ਸਕਦੀਆਂ ਹਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਸੱਦੀ ਹਾਈ ਲੈਵਲ ਮੀਟਿੰਗ, ਲਿਆ ਜਾ ਸਕਦੈ ਵੱਡਾ ਫ਼ੈਸਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8