ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ, ਵੱਖ-ਵੱਖ ਮੁੱਦਿਆਂ ''ਤੇ ਹੋ ਰਹੀ ਵਿਚਾਰ-ਚਰਚਾ

Thursday, Sep 05, 2024 - 12:12 PM (IST)

ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ, ਵੱਖ-ਵੱਖ ਮੁੱਦਿਆਂ ''ਤੇ ਹੋ ਰਹੀ ਵਿਚਾਰ-ਚਰਚਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਕੈਬਨਿਟ ਦੀ ਮੀਟਿੰਗ 'ਚ ਕਈ ਕੈਬਨਿਟ ਮੰਤਰੀ ਮੌਜੂਦ ਹਨ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਚੱਲ ਰਹੀ ਹੈ। ਮੀਟਿੰਗ ਦੌਰਾਨ ਅਹਿਮ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਸਾਵਧਾਨ! ਜਾਰੀ ਹੋ ਗਈ ਚਿਤਾਵਨੀ, ਸੋਚ-ਸਮਝ ਕੇ ਨਿਕਲੋ ਘਰੋਂ

ਦੱਸਿਆ ਜਾ ਰਿਹਾ ਹੈ ਕਿ ਮੀਟਿੰਗ 'ਚ ਵਿਧਾਨ ਸਭਾ ਇਜਲਾਸ ਦੀ ਕਾਰਗੁਜ਼ਾਰੀ 'ਤੇ ਵੀ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸ ਦਈਏ ਕਿ 2 ਤੋਂ 4 ਸਤੰਬਰ ਤਕ ਚੱਲੇ ਵਿਧਾਨ ਸਭਾ ਸੈਸ਼ਨ ਵਿਚ 4 ਬਿੱਲ ਪਾਸ ਹੋਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ 5 ਦਿਨ ਸਰਕਾਰੀ ਦਫ਼ਤਰਾਂ 'ਚ ਨਹੀਂ ਹੋਵੇਗਾ ਕੋਈ ਕੰਮ, ਧਿਆਨ ਦੇਣ ਸੂਬੇ ਦੇ ਲੋਕ

ਇਨ੍ਹਾਂ ਵਿਚ NOC ਦੀ ਸ਼ਰਤ ਖ਼ਤਮ ਕਰਨ, ਪੰਚਾਇਤੀ ਚੋਣਾਂ 'ਚ ਬਿਨਾਂ ਕਿਸੇ ਪਾਰਟੀ ਦੇ ਚੋਣ ਨਿਸ਼ਾਨ ਦੇ ਲੜਨ ਅਤੇ ਫਾਇਰ ਬ੍ਰਿਗੇਡ ਭਰਤੀ ਵਿਚ ਔਰਤਾਂ ਨੂੰ ਰਾਹਤ ਦੇਣ ਜਿਹੇ ਫ਼ੈਸਲੇ ਲਏ ਗਏ ਹਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


author

Babita

Content Editor

Related News