CM ਮਾਨ ਨੇ ਅੱਜ ਮਾਨਸਾ 'ਚ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ, ਕੱਚੇ ਮੁਲਾਜ਼ਮਾਂ ਨੂੰ ਮਿਲ ਸਕਦੈ ਵੱਡਾ ਤੋਹਫ਼ਾ

06/10/2023 9:34:31 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਾਨਸਾ ਵਿਖੇ ਕੈਬਨਿਟ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਵੱਡਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ 'ਚ ਤਾਇਨਾਤ ਕੱਚੇ ਮੁਲਾਜ਼ਮਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ। ਇਸ ਤੋਂ ਕਿਆਸ ਲਾਏ ਜਾ ਰਹੇ ਹਨ ਕਿ ਪੰਜਾਬ ਸਰਕਾਰ ਇਸ ਕੈਬਨਿਟ ਮੀਟਿੰਗ 'ਚ ਕੱਚੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦੇ ਸਕਦੀ ਹੈ।

ਇਹ ਵੀ ਪੜ੍ਹੋ : ਗੱਜ-ਵੱਜ ਕੇ ਕਰਨਾ ਸੀ ਧੀ ਦਾ ਵਿਆਹ, ਤਾਰੀਖ਼ ਨੇੜੇ ਆਉਂਦੇ ਹੀ ਮੁੰਡੇ ਵਾਲਿਆਂ ਦੀ ਕਰਤੂਤ ਨੇ ਉਡਾਏ ਹੋਸ਼

ਜ਼ਿਕਰਯੋਗ ਹੈ ਕਿ ਮਾਨਸਾ 'ਚ ਹੋਣ ਵਾਲੀ ਕੈਬਨਿਟ ਮੀਟਿੰਗ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਸੂਬਾ ਸਰਕਾਰ 'ਸਰਕਾਰ ਤੁਹਾਡੇ ਦੁਆਰ' ਲੜੀ ਤਹਿਤ ਪੰਜਾਬ ਕੈਬਨਿਟ ਦੀਆਂ ਵੱਖ-ਵੱਖ ਜ਼ਿਲ੍ਹਿਆਂ 'ਚ ਮੀਟਿੰਗਾਂ ਕਰ ਰਹੀ ਹੈ।

ਇਹ ਵੀ ਪੜ੍ਹੋ : ਸੋਲਰ ਪੰਪਾਂ ਦੇ ਨਾਂ 'ਤੇ ਭੋਲੇ-ਭਾਲੇ ਕਿਸਾਨਾਂ ਨਾਲ ਹੋ ਰਿਹਾ ਧੋਖਾ, ਕੈਬਨਿਟ ਮੰਤਰੀ ਨੇ ਕੀਤੀ ਅਪੀਲ

ਜਿੱਥੇ ਪਹਿਲਾਂ ਮੀਟਿੰਗ 'ਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ, ਇਸ ਤੋਂ ਬਾਅਦ ਉਕਤ ਜ਼ਿਲ੍ਹੇ ਨਾਲ ਸਬੰਧਿਤ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News