ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ 30 ਜੁਲਾਈ ਨੂੰ

07/27/2019 10:12:09 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ 'ਚ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ਨੂੰ ਪ੍ਰਵਾਨਗੀ ਦੇਣ ਲਈ ਪੰਜਾਬ ਕੈਬਨਿਟ ਦੀ ਮੀਟਿੰਗ 30 ਜੁਲਾਈ ਨੂੰ ਹੋਵੇਗੀ। ਮੀਟਿੰਗ 'ਚ ਬਿੱਲਾਂ 'ਤੇ ਚਰਚਾ ਕਰਕੇ ਪ੍ਰਵਾਨਗੀ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਬਿੱਲ ਵਿਧਾਨ ਸਭਾ ਦੇ ਸੈਸ਼ਨ 'ਚ ਪੇਸ਼ ਕੀਤੇ ਜਾਣਗੇ। ਦੱਸ ਦੇਈਏ ਕਿ ਪੰਜਾਬ ਮੰਤਰੀ ਮੰਡਲ ਦੀ ਪਿਛਲੀ ਬੈਠਕ ਦੌਰਾਨ ਮਾਨਸੂਨ ਇਜਲਾਸ 2 ਤੋਂ 6 ਅਗਸਤ ਤੱਕ ਕਰਾਉਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਦੇ ਮੁਤਾਬਕ ਇਜਲਾਸ 2 ਅਗਸਤ ਨੂੰ ਸ਼ੁਰੂ ਹੋਵੇਗਾ ਅਤੇ ਪਹਿਲੇ ਦਿਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਫਿਰ ਵਿਧਾਨਕ ਕੰਮਕਾਰ 5 ਅਗਸਤ ਨੂੰ ਸਵੇਰੇ 11 ਵਜੇ ਅਤੇ 6 ਅਗਸਤ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗਾ। 6 ਅਗਸਤ ਨੂੰ ਤਜਵੀਜ਼ ਵਿਧਾਨਕ ਕੰਮਕਾਰ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।


Babita

Content Editor

Related News