ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਟਲੀ, ਜਾਣੋ ਕਾਰਨ (ਵੀਡੀਓ)

Monday, Dec 10, 2018 - 01:38 PM (IST)

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਨੂੰ ਟਾਲ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਖਰਾਬ ਸਿਹਤ ਦੇ ਚੱਲਦਿਆਂ ਮੀਟਿੰਗ ਨੂੰ ਮੁਲਤਵੀ ਕੀਤਾ ਗਿਆ ਹੈ। ਇਹ ਮੀਟਿੰਗ ਹੁਣ ਮੰਗਲਵਾਰ ਨੂੰ ਰੱਖੀ ਗਈ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਪਿਛਲੇ ਦਿਨਾਂ ਤੋਂ ਵਾਇਰਲ ਬੁਖਾਰ ਤੋਂ ਪੀੜਤ ਹਨ ਅਤੇ ਡਾਕਟਰਾਂ ਦੀ ਮਾਹਿਰ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਬੀਤੇ ਐਤਵਾਰ ਹੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਜੀ. ਆਈ. ਵਿਖੇ ਸਾਰੇ ਟੈਸਟ ਕਰਵਾਏ ਹਨ। ਸਭ ਟੈਸਟ ਸਹੀ ਹਨ ਪਰ ਵਾਇਰਲ ਕਾਰਨ ਕੈਪਟਨ ਅਮਰਿੰਦਰ ਸਿੰਘ ਨੂੰ ਕਾਫੀ ਕਮਜ਼ੋਰੀ ਆ ਗਈ ਹੈ, ਜਿਸ ਦੇ ਚੱਲਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਆਉਣ ਵਾਲੇ 2 ਦਿਨਾਂ ਤੱਕ ਆਰਾਮ ਕਰਨ ਲਈ ਸਲਾਹ ਦਿੱਤੀ ਹੈ। ਸਿਹਤ ਠੀਕ ਨਾ ਹੋਣ ਦੇ ਕਾਰਨ ਹੀ ਅੱਜ ਕੈਪਟਨ 'ਨਵਜੀਵਨ' ਅਖਬਾਰ ਦੇ ਲਾਂਚ ਪ੍ਰੋਗਰਾਮ 'ਚ ਵੀ ਨਹੀਂ ਪੁੱਜ ਸਕੇ ਸਨ।


author

Babita

Content Editor

Related News